Tuesday, November 11, 2025

Malwa

ਸੁਨਾਮ ਚ, ਰੋਟਰੀ ਕਲੱਬ ਮੀਵਾਨ ਦਾ ਗਠਨ, ਗਵਰਨਰ ਨੇ ਸੌਂਪਿਆ ਚਾਰਟਰ 

June 24, 2024 01:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਵਿਖੇ ਨਵੇਂ ਰੋਟਰੀ ਕਲੱਬ ਮੀਵਾਨ ਦਾ ਗਠਨ ਕੀਤਾ ਗਿਆ ਹੈ। ਰੋਟਰੀ 3090 ਦੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਨੇ ਰੋਟਰੀ ਇੰਟਰਨੈਸ਼ਨਲ ਵੱਲੋਂ ਜਾਰੀ ਕੀਤਾ ਰਜਿਸਟਰਡ ਚਾਰਟਰ ਕਲੱਬ ਮੈਂਬਰਾਂ ਨੂੰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਨੇ ਨਵੇਂ ਕਲੱਬ ਦੇ ਸਾਰੇ ਮੈਂਬਰਾਂ ਨੂੰ ਲੈਪਲ ਪਿੰਨ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਨੇ ਕਿਹਾ ਕਿ ਰੋਟਰੀ 3090 ਨੇ ਸਮਾਜ ਸੇਵਾ ਦੇ ਖੇਤਰ ਵਿੱਚ ਨਵੇਂ ਦਿਸਹੱਦੇ ਸਥਾਪਿਤ ਕੀਤੇ ਹਨ। ਸੁਨਾਮ ਵਿੱਚ ਅੱਖਾਂ ਦਾ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਲੋੜਵੰਦ ਵਰਗ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਰਾਈਸੀਲਾ ਦੇ ਐਮਡੀ ਡਾਕਟਰ ਏ ਆਰ ਸ਼ਰਮਾ ਰੋਟਰੀ ਦੇ ਸੇਵਾ ਪ੍ਰੋਜੈਕਟਾਂ ਲਈ ਆਪਣੇ ਸੀਐਸਆਰ ਫੰਡ ਦਾਨ ਕਰ ਰਹੇ ਹਨ। ਜਿਸ ਕਾਰਨ ਕਈ ਮਹੱਤਵਪੂਰਨ ਸੇਵਾ ਪ੍ਰੋਜੈਕਟ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਰੋਟਰੀ ਕਲੱਬ ਮੀਵਾਨ ਦੇ ਸਮੂਹ ਮੈਂਬਰਾਂ ਨੂੰ ਸਮਾਜ ਸੇਵਾ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਰੋਟਰੀ ਕਲੱਬ ਮੇਨ ਦੇ ਪ੍ਰਧਾਨ ਅਨਿਲ ਜੁਨੇਜਾ ਅਤੇ ਪ੍ਰੋ: ਵਿਜੇ ਮੋਹਨ ਸਿੰਗਲਾ ਨੇ ਨਵੇਂ ਕਲੱਬ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ | ਕਲੱਬ ਦੇ ਪ੍ਰਧਾਨ ਈਸ਼ਵਰ ਗਰਗ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਰੋਟਰੀ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਵਾ ਪ੍ਰੋਜੈਕਟ ਕਰਵਾਏ ਜਾਣਗੇ। ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਅਭੀ ਸਿੰਗਲਾ, ਵਿਕਰਾਂਤ ਕਾਂਸਲ, ਸੁਸ਼ੀਲ ਕਾਂਸਲ, ਮਨੀਸ਼ ਗਰਗ, ਯੋਗੇਸ਼ ਗਰਗ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੰਤਰੀ ਅਮਨ ਅਰੋੜਾ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਅਮਨ ਅਰੋੜਾ ਨੇ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ 

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਬਾਬਾ ਨਾਨਕ ਨੇ ਲੋਕਾਈ ਨੂੰ ਅਗਿਆਨਤਾ ਦੇ ਹਨ੍ਹੇਰੇ ਚੋਂ ਕੱਢਿਆ : ਅਵਿਨਾਸ਼ ਰਾਣਾ 

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ