Monday, September 15, 2025

Chandigarh

ਮੁੱਖ ਮੰਤਰੀ ਵੱਲੋਂ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਸੱਦਾ

June 24, 2024 02:16 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਪੰਜ ਪ੍ਰੋਬੇਸ਼ਨਰ ਅਫ਼ਸਰਾਂ ਆਦਿਤਿਆ ਸ਼ਰਮਾ, ਸੁਨੀਲ, ਸੋਨਮ, ਕ੍ਰਿਤਿਕਾ ਗੋਇਲ ਅਤੇ ਰਾਕੇਸ਼ ਕੁਮਾਰ ਮੀਨਾ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਹਤਰੀਨ ਪ੍ਰਸ਼ਾਸਨ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਭਲਾਈ ਤੇ ਵਿਕਾਸ ਯੋਜਨਾਵਾਂ ਨੂੰ ਸਮਾਂਬੱਧ ਲਾਗੂ ਕਰਨਾ ਦੇ ਚੰਗੇ ਟੀਚਿਆਂ ਦੀ ਪੂਰਤੀ ਲਈ ਆਪਣੀ ਸਮਰੱਥਾ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਾਲ 2023 ਬੈਚ ਦੇ ਇਹ ਨਵੇਂ ਆਈ.ਏ.ਐਸ. ਅਧਿਕਾਰੀ ਸੂਬੇ ਦੀ ਸ਼ਾਨ ਨੂੰ ਸਿਖਰਾਂ 'ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਆਈ.ਏ.ਐਸ. ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਪੂਰੀ ਮਿਹਨਤ, ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਹੋਈ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਮਾਰਗਦਰਸ਼ਕ ਬਣ ਕੇ ਉਨ੍ਹਾਂ ਦੀ ਬਿਹਤਰੀ ਲਈ ਆਪਣੀ ਸਿੱਖਿਆ ਅਤੇ ਸਿਖਲਾਈ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਅਧਿਕਾਰੀ ਮਾਨਵਤਾਵਾਦੀ ਪਹੁੰਚ ਅਪਣਾ ਕੇ ਲੋਕ ਸੇਵਾ ਵਿੱਚ ਨਵਾਂ ਕੀਰਤੀਮਾਨ ਸਥਾਪਤ ਕਰਨਗੇ। ਭਗਵੰਤ ਸਿੰਘ ਮਾਨ ਨੇ ਠੋਸ ਵਿਉਂਤਬੰਦੀ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦੇ ਹੋਏ ਪ੍ਰੋਬੇਸ਼ਨਰਾਂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਲਈ ਸੰਵਿਧਾਨ ਦੀ ਸਮਝ ਸਭ ਤੋਂ ਮਹੱਤਵਪੂਰਨ ਹੈ, ਜੋ ਉਨ੍ਹਾਂ ਨੂੰ ਵੱਖ-ਵੱਖ ਪੱਧਰਾਂ 'ਤੇ ਆਪਣੇ ਫਰਜ਼ਾਂ ਨੂੰ ਨਿਭਾਉਣ ਵਿੱਚ ਮਦਦ ਕਰੇਗੀ। ਨਵੇਂ ਅਧਿਕਾਰੀਆਂ ਦੇ ਸ਼ਾਨਦਾਰ ਕੈਰੀਅਰ ਅਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਉਤਸ਼ਾਹ ਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਕੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਲਾਜ਼ਮੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਸ ਮਿਸ਼ਨ 'ਤੇ ਕੰਮ ਕਰ ਰਹੀ ਟੀਮ ਦਾ ਹਿੱਸਾ ਬਣਨ ਲਈ ਨਵੇਂ ਅਧਿਕਾਰੀਆਂ ਦਾ ਸਵਾਗਤ ਹੈ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ