Tuesday, October 14, 2025

Majha

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ

June 24, 2024 03:16 PM
SehajTimes

ਅੰਮ੍ਰਿਤਸਰ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਨੇ ਸਵੇਰ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੋਢਾ ਦੇਣ ਦੀ ਸੇਵਾ ਵੀ ਕੀਤੀ। ਜਿਕਰਯੋਗ ਹੈ ਕਿ ਇਨ੍ਹਾਂ ਫ਼ਿਲਮੀ ਕਲਾਕਾਰਾਂ ਦੀ ਫ਼ਿਲਮ ਜੱਟ ਐਂਡ ਜੂਲੀਅਟ 3 ਆਉਦੇ ਦਿਨਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਦਿਲਜੀਤ ਦੋਸਾਂਝ ਕੁਝ ਦਿਨ ਪਹਿਲਾਂ ਚੰਡੀਗੜ੍ਹ ਆਏ ਸਨ ਅਤੇ ਉਨ੍ਹਾਂ ਨੇ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਸੀ। ਦਿਲਜੀਤ ਨੇ ਇਸ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਡੇਟ ਕੀਤਾ ਹੈ। ਦਿਲਜੀਤ ਦੁਸਾਂਝ ਸਵੇਰੇ ਹੀ ਅੰਮ੍ਰਿਤਸਰ ਪਹੁੰਚ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਰਬਾਰ ਸਾਹਿਬ ਦੇ ਮੁੱਖ ਗੁਰੂਘਰ ਲਿਜਾਣ ਸਮੇਂ ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਫੁੱਲਾਂ ਦੀ ਵਰਖਾ ਕੀਤੀ। ਉਨ੍ਹਾਂ ਸਵੇਰੇ ਇੱਥੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਦਿਲਜੀਤ ਦੋਸਾਂਝ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੌਰੇ ‘ਤੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਨੀਰੂ ਬਾਜਵਾ ਨਾਲ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ।

Have something to say? Post your comment

 

More in Majha

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ