Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Delhi

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

June 24, 2024 03:34 PM
SehajTimes

ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਮਿਲੀ ਜ਼ਮਾਨਤ ‘ਤੇ ਰੋਕ ਲਗਾਉਣ ਦੇ ਦਿੱਲੀ ਹਾਈਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਹਾਈ ਕੋਰਟ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਅਤੇ ਉਸ ਦਾ ਹੁਕਮ ਪਹਿਲਾਂ ਆਉਣ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ’ਤੇ 26 ਜੂਨ ਨੂੰ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਸਿੰਘ ਵੀ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਈਡੀ ਕੇਸ ਵਿੱਚ ਜ਼ਮਾਨਤ ਦੇ ਹੁਕਮਾਂ ’ਤੇ ਹਾਈ ਕੋਰਟ ਦੀ ਰੋਕ ਹਟਾਉਣ ਦੀ ਬੇਨਤੀ ਕੀਤੀ ਸੀ। ਈਡੀ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਹਾਈ ਕੋਰਟ ਉਨ੍ਹਾਂ ਦੀ ਸਟੇਅ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਣ ਵਾਲੀ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਜੇਕਰ ਉਹ ਹਾਈਕੋਰਟ ਦੇ ਸਟੇਅ ਆਰਡਰ ਦੇ ਖਿਲਾਫ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ‘ਤੇ ਕੋਈ ਆਦੇਸ਼ ਦਿੰਦੀ ਹੈ ਤਾਂ ਇਹ ਕੇਸ ਨਾਲ ਪੱਖਪਾਤ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੂੰ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ। ਉਹ ਪਿਛਲੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦਾ ਸੀ, ਪਰ ਹਾਈ ਕੋਰਟ ਨੇ ਸੰਘੀ ਜਾਂਚ ਏਜੰਸੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ।

ਦਰਅਸਲ, ਹੇਠਲੀ ਅਦਾਲਤ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ, ਪਰ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਇਸ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਜਿਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਉਸ ਨੂੰ ਅਗਲੇ ਹੁਕਮਾਂ ਤੱਕ ਲਾਗੂ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ 24 ਜੂਨ ਤੱਕ ਲਿਖਤੀ ਬਹਿਸ ਦਾਇਰ ਕਰਨ ਲਈ ਕਿਹਾ ਸੀ। ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਲਈ 10 ਜੁਲਾਈ ਦੀ ਤਰੀਕ ਤੈਅ ਕੀਤੀ ਹੈ।

Have something to say? Post your comment