Thursday, September 18, 2025

Chandigarh

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾ

June 24, 2024 06:38 PM
SehajTimes

ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਤੋਂ ਪਹਿਲਾਂ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

ਟਰੱਕ ਯੂਨੀਅਨ ਡੇਰਾ ਬੱਸੀ ਨੇੜੇ ਮੁਬਾਰਕਪੁਰ ਕਾਜ਼ਵੇਅ ਦਾ ਵੀ ਦੌਰਾ ਕੀਤਾ

ਟਿਵਾਣਾ ਬੰਨ੍ਹ ਅਤੇ ਕਾਜ਼ਵੇਅ ਦੀ ਮੁਰੰਮਤ ਲਈ ਕਰੀਬ 9 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ

ਡੇਰਾ ਬੱਸੀ : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਲਕਾ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਟਿਵਾਣਾ, ਅਮਲਾਲਾ, ਖਜੂਰ ਮੰਡੀ ਅਤੇ ਆਲਮਗੀਰ ਦਾ ਦੌਰਾ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ, ਜਿਸ ਤਹਿਤ ਰਾਜ ਭਰ ਵਿੱਚ ਜਲ ਸਰੋਤਾਂ ਦੀ ਮਜ਼ਬੂਤੀ ਅਤੇ ਸਫ਼ਾਈ ਦਾ ਕੰਮ ਜਾਰੀ ਹੈ ਅਤੇ ਕੰਮ ਦੀ ਗੁਣਵੱਤਾ ਅਤੇ ਸਮਾਂ ਸੀਮਾ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਟਿਵਾਣਾ, ਆਲਮਗੀਰ ਖੇਤਰ ਵਿੱਚ ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ ਲਗਭਗ 9 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ, ਜਿਸ ਵਿੱਚੋਂ 2400 ਫੁੱਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਘੱਗਰ ਦੇ ਬੰਨ੍ਹ ਦੇ ਨਾਲ ਵਸੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਾਕੀ ਦੇ 500 ਫੁੱਟ ਦਾ ਕੰਮ ਵੀ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇਗਾ।’’ ਇਲਾਕਾ ਨਿਵਾਸੀਆਂ ਵੱਲੋਂ ਇਸ ਕੰਮ ਲਈ ਪੋਕ ਲੇਨ ਮਸ਼ੀਨ ਦੀ ਮੰਗ ਕਰਨ ’ਤੇ ਜਲ ਸਰੋਤ ਮੰਤਰੀ ਨੇ ਮੌਕੇ ’ਤੇ ਮੌਜੂਦ ਜਲ ਸਰੋਤ ਇੰਜੀਨੀਅਰਾਂ ਨੂੰ ਤੁਰੰਤ ਇਸ ਦੀ ਮਜ਼ਬੂਤੀ ਦੇ ਕੰਮ ਨੂੰ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਸ. ਜੌੜਾਮਾਜਰਾ ਨੇ ਮੌਕੇ 'ਤੇ ਇਕੱਠੇ ਹੋਏ ਵਸਨੀਕਾਂ ਨੂੰ ਸਰਸੀਣੀ-ਸਾਧਾਂਪੁਰ ਚੋਅ ਦੀ ਸਫ਼ਾਈ ਸਮੇਤ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹੜ੍ਹਾਂ ਤੋਂ ਸੁਰੱਖਿਆ ਦੇ ਸਾਰੇ ਮਾਪਦੰਡ ਅਪਣਾਏ ਜਾਣ ਦਾ ਭਰੋਸਾ ਦਿਵਾਇਆ।



ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਲ ਸਰੋਤ ਮੰਤਰੀ ਨੂੰ ਪਿਛਲੇ ਸਾਲ ਦੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਇਲਾਕੇ ਨੂੰ ਪਟਿਆਲਾ ਰੋਡ ਨਾਲ ਜੋੜਨ ਵਾਲੇ ਅਮਲਾਲਾ ਪੁਲ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਵਿਧਾਇਕ ਨੇ ਸ਼ੰਭੂ ਬਾਰਡਰ ’ਤੇ ਜਾਮ ਕਾਰਨ ਬਦਲਵੇਂ ਰਸਤੇ ਵਜੋਂ ਅਮਲਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚੋਂ ਲੰਘਣ ਵਾਲੀ ਆਵਾਜਾਈ ਕਾਰਨ ਸੜ੍ਹਕ ਦੀ ਮਾੜੀ ਹਾਲਤ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ। ਜਲ ਸਰੋਤ ਮੰਤਰੀ ਨੇ ਇਸ ਕੰਮ ਲਈ ਲੋੜੀਂਦੇ ਅਨੁਮਾਨ ਬਣਾ ਕੇ ਦੇਣ ਲਈ ਆਖਿਆ ਤਾਂ ਜੋ ਮੁੱਖ ਮੰਤਰੀ ਤੋਂ ਲੋੜੀਂਦੀ ਮਨਜੂਰੀ ਹਾਸਲ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਜਲ ਸਰੋਤ ਮੰਤਰੀ ਜੌੜਾਮਾਜਰਾ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਟਰੱਕ ਯੂਨੀਅਨ ਡੇਰਾ ਬੱਸੀ ਨੇੜੇ ਮੁਬਾਰਕਪੁਰ ਕਾਜ਼ਵੇਅ ਦੇ ਚੱਲ ਰਹੇ ਕੰਮ ਦਾ ਵੀ ਦੌਰਾ ਕੀਤਾ ਅਤੇ ਨਗਰ ਕੌਂਸਲ ਡੇਰਾ ਬੱਸੀ ਵੱਲੋਂ ਕੀਤੇ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭਾਂਖਰਪੁਰ ਤੋਂ ਈਸਾਪੁਰ ਤੱਕ ਇੱਕ ਹੋਰ ਕਾਜ਼ਵੇਅ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਇਹ ਕੰਮ ਮੁਕੰਮਲ ਹੋਣ ਦੀ ਉਮੀਦ ਹੈ। ਇਸ ਕੰਮ ’ਤੇ ਕਰੀਬ ਇੱਕ ਕਰੋੜ ਰੁਪਏ ਦਾ ਖ਼ਰਚ ਹੋਣ ਦੀ ਸੰਭਾਵਨਾ ਹੈ। ਵਿਧਾਇਕ ਰੰਧਾਵਾ ਨੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਘੱਗਰ ਦੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਲਈ ਘੱਗਰ ਦਾ ਦੌਰਾ ਸਾਰਥਕ ਸਿੱਧ ਹੋਵੇਗਾ ਅਤੇ ਨਾਲ ਹੀ ਹਜ਼ਾਰਾਂ ਲੋਕਾਂ ਨੂੰ ਘੱਗਰ ਦੇ ਹੜ੍ਹ ਵਰਗੀ ਸਥਿਤੀ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਐਸ.ਡੀ.ਐਮ ਡੇਰਾ ਬੱਸੀ ਹਿਮਾਂਸ਼ੂ ਗੁਪਤਾ, ਚੀਫ਼ ਇੰਜੀਨੀਅਰ ਜਲ ਸਰੋਤ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜਨੀਅਰ ਮਨੋਜ ਬਾਂਸਲ ਅਤੇ ਕਾਰਜਕਾਰੀ ਇੰਜਨੀਅਰ ਗੁਰਤੇਜ ਸਿੰਘ ਗਰਚਾ ਵੀ ਹਾਜ਼ਰ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.