Monday, November 24, 2025

Chandigarh

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

June 25, 2024 03:12 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ 'ਨਿਗ੍ਹਾ ਲੰਗਰ' ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਘੰਟੇ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ ਪੰਜਾਬ ਸਰਕਾਰ