Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ : ਡਾ.ਬਲਜੀਤ ਕੌਰ

June 25, 2024 03:21 PM
SehajTimes

ਸਕੀਮ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਜਾਵੇਗਾ

ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸੇਵਾ ਕੇਦਰਾਂ ਅਤੇ ਜਿਲ੍ਹਾ ਭਲਾਈ ਅਫਸਰਾਂ ਨਾਲ ਕੀਤਾ ਜਾ ਸਕੇਗਾ ਸੰਪਰਕ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਦੀ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨ਼ਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਅਸ਼ੀਰਵਾਦ ਪੋਰਟਲ `ਤੇ ਪ੍ਰਾਪਤ ਅਨੁਸੂਚਿਤ ਜਾਤੀ ਨਾਲ ਸਬੰਧਤ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2023-24 ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਜਲਦ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਰਾਜ ਦੇ ਵਸਨੀਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਨੂੰ, ਉਨ੍ਹਾਂ ਦੀਆਂ ਲੜਕੀਆਂ ਦੇ ਵਿਆਹ/ਪੁਨਰ ਵਿਆਹ ਲਈ ਇੱਕ ਪਰਿਵਾਰ ਵਿੱਚ 02 ਲੜਕੀਆਂ ਨੂੰ ਰਾਜ ਸਰਕਾਰ ਵੱਲੋਂ 51,000 ਰੁਪਏ ਪ੍ਰਤੀ ਲਾਭਪਾਤਰੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਲਾਭ ਪ੍ਰਾਪਤ ਕਰਨ ਲਈ ਬਿਨੈਕਾਰ ਵਿਆਹ ਦੀ ਮਿਤੀ ਤੋਂ ਪਹਿਲਾਂ ਅਤੇ 30 ਦਿਨ ਬਾਅਦ ਤੱਕ ਅਪਲਾਈ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਲਾਭਪਾਤਰੀਆਂ ਤੋਂ ਆਨਲਾਈਨ ਦਰਖਾਸਤਾਂ ਪ੍ਰਾਪਤ ਕਰਨ ਲਈ ਅਸ਼ੀਰਵਾਦ ਪੋਰਟਲ ਅਪ੍ਰੈਲ, 2023 ਤੋਂ ਚਾਲੂ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਸਬੰਧੀ ਜਲਦੀ ਹੀ ਸਾਰੇ ਜ਼ਿਲ੍ਹਿਆਂ ਦੇ ਸਬੰਧਤ ਲਾਭਪਾਤਰੀਆਂ ਨੂੰ ਅਦਾਇਗੀ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਜਾਅਲੀ ਲਾਭਪਾਤਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ