Tuesday, October 21, 2025

Malwa

ਸਖੀ ਵਨ ਸਟਾਪ ਸੈਂਟਰ ਵੱਲੋਂ ਡਾਇਟ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

June 25, 2024 04:13 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰਨਜੀਤ ਕੌਰਜ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿੱਚ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੇਸ ਵਰਕਰ ਨਿਰਮਲ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 5 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਰੀ ਕੀਤੀ ਗਈ ਹੈ।

ਕੇਸ ਵਰਕਰ ਵੱਲੋਂ ਦੱਸਿਆ ਗਿਆ ਕਿ ਇਹਨਾਂ ਸੈਮੀਨਾਰਾਂ ਦਾ ਉਦੇਸ਼ ਔਰਤਾਂ ਵਿਰੁੱਧ ਹਿੰਸਾ ਨੂੰ ਰੋਕਣ ਬਾਰੇ ਜਾਗਰੂਕਤਾ ਅਤੇ ਆਦਰ ਤੇ ਸੁਰੱਖਿਆ ਦਾ ਸੱਭਿਆਚਾਰ ਪੈਦਾ ਕਰਨਾ ਹੈ। ਮਹਿਲਾਵਾਂ ਨਾਲ ਹੋ ਰਹੀਆਂ ਘਰੇਲੂ ਹਿੰਸਾਵਾਂ ਨੂੰ ਰੋਕਣ ਲਈ ਇੱਕ ਚੰਗੇ ਗੁਆਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕੇਸ ਵਰਕਰ ਵੱਲੋਂ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181 ਅਤੇ 112 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। 

Have something to say? Post your comment

 

More in Malwa

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ