Saturday, November 22, 2025

Malwa

ਬਰਸਾਤੀ ਸੀਜਨ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਯਕੀਨੀ ਬਣਾਈ ਜਾਵੇ: ਪਰਨੀਤ ਸ਼ੇਰਗਿੱਲ

June 25, 2024 07:31 PM
SehajTimes

ਫ਼ਤਹਿਗੜ ਸਾਹਿਬ : ਆਉਣ ਵਾਲੇ ਬਰਸਾਤੀ ਦਿਨਾਂ ਵਿੱਚ ਕਿਸੇ ਵੀ ਤਰਾਂ ਦੀ ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਪੂਰੀ ਮੁਸਤੈਦੀ ਤੋਂ ਕੰਮ ਲੈਣ ਅਤੇ ਸਾਰੇ ਵਿਭਾਗ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਆਪੋ ਆਪਣੇ ਵਿਭਾਗ ਨਾਲ  ਸਬੰਧਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਰਹਿੰਦ ਚੋਅ ਸਮੇਤ ਜ਼ਿਲ੍ਹੇ ਦੇ ਹੋਰ ਸੰਭਾਵੀ ਹੜ੍ਹ ਪ੍ਰਭਾਵਿਤ ਥਾਵਾਂ ਦਾ ਦੌਰਾ ਕਰਨ ਉਪਰੰਤ ਦਿੱਤੀਆਂ।  


ਉਨਾਂ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਵਿੱਚੋਂ ਲੰਘਦੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਉਣ, ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਆਸਾਨੀ ਨਾਲ ਹੋ ਸਕੇ।  ਉਨਾਂ ਕਿਹਾ ਕਿ ਜ਼ਿਲੇ ਵਿੱਚੋਂ ਲੰਘਦੀਆਂ ਪ੍ਰਮੁੱਖ ਤੇ ਲਿੰਕ ਸੜਕਾਂ 'ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪੋ ਆਪਣੀ ਸਬ ਡਵੀਜ਼ਨ ਵਿੱਚ  ਡਰੇਨਾਂ ਦੀ ਸਫਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਹੜਾਂ ਦੀ ਕਿਸੇ ਵੀ ਤਰਾਂ ਦੀ ਸਥਿਤੀ ਦੌਰਾਨ ਬਚਾਓ ਕਾਰਜਾਂ ਦੀ ਵੀ ਦੇਖ ਰੇਖ ਕਰਨ। ਇਸ ਮੌਕੇ ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ 

ਰਾਜਨੀਤਕ ਪਰਛਾਵੇਂ ਤੋਂ ਦੂਰ ਰਹੇ "ਪੀਯੂ ਬਚਾਓ ਮੋਰਚਾ" : ਜੋਗਿੰਦਰ ਉਗਰਾਹਾਂ 

ਕਿਸਾਨਾਂ ਨੇ ਸੰਘਰਸ਼ ਦੀ ਰੂਪਰੇਖਾ ਤੇ ਕੀਤੀ ਲਾਮਬੰਦੀ 

ਮੰਤਰੀ ਅਮਨ ਅਰੋੜਾ ਨੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ