Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ADC

June 26, 2024 03:13 PM
SehajTimes

ਪਟਿਆਲਾ : ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ’ਚ ਪਟਿਆਲਾ ਹਲਕੇ ਦੇ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ। ਇਸ ਸਬੰਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਸਮੂਹ ਉਮੀਦਵਾਰਾਂ ਨੂੰ 30 ਜੂਨ ਨੂੰ ਆਪਣੇ ਚੋਣ ਖਰਚੇ ਦਾ ਮਿਲਾਨ ਚੋਣ ਖਰਚਾ ਨਿਗਰਾਨ ਟੀਮਾਂ ਨੂੰ ਕਰਵਾਉਣ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ  ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਮੁਕੰਮਲ ਹੋਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖਰਚੇ ਦਾ ਮਿਲਾਨ ਕਰਵਾਉਣ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਨੂੰ ਆਉਣ ਵਾਲੀਆਂ ਅਗਲੀਆਂ ਚੋਣਾਂ ’ਚ ਆਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਹਾਜ਼ਰੀਨ ਨੂੰ ਚੋਣ ਖਰਚਿਆਂ ਨੂੰ ਖਾਤੇ ’ਚ ਦਾਖਲ ਕਰਨ ਸਬੰਧੀ ਟਰੇਨਿੰਗ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਵਾਰ 20, 25 ਅਤੇ 30 ਮਈ ਨੂੰ ਖਰਚਿਆਂ ਦਾ ਮਿਲਾਨ  ਕੀਤਾ ਜਾ ਚੁੱਕਾ ਹੈ ਤੇ ਇਹ ਆਖਰੀ ਵਾਰ 30 ਜੂਨ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਹ 30 ਜੂਨ ਨੂੰ ਇਸ ਸਬੰਧੀ ਕਮੇਟੀ  ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

 

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ