Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਨਹਿਰੀ ਪਾਣੀ ਪਹੁੰਚਾਉਣ ਦਾ ਪੰਜਾਬ ਸਰਕਾਰ ਦਾ ਦਾਅਵਾ ਪੂਰੀ ਤਰ੍ਹਾਂ ਰਿਹਾ ਫੇਲ : ਕਿਰਤੀ ਕਿਸਾਨ ਯੂਨੀਅਨ

June 26, 2024 06:02 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਕਿਰਤੀ ਕਿਸਾਨ ਯੂਨੀਅਨ ਜਿਲਾ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ  ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ  ਜਿਲੇ ਭਰ ਵਿੱਚ ਪਾਣੀਆਂ ਦੇ ਮੁੱਦੇ ਤੇ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲਾਂ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਮਾਨ ਸਿੰਘ ਸੱਦੋਪੁਰ ਨੇ ਕਿਹਾ ਪਾਣੀਆਂ ਦੇ ਮਾਮਲੇ ਤੇ ਪੰਜਾਬ ਸਰਕਾਰ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪੰਹੁਚਾਣ ਦੇ ਸਬੰਧੀ ਝੂਠੇ ਅੰਕੜੇ ਪੇਸ਼ ਕਰਕੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।  ਉਹਨਾਂ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪੰਜਾਬ ਦਾ ਪਾਣੀ ਜਿਸ ਢੰਗ ਨਾਲ ਦੂਸਰੇ ਸੂਬਿਆਂ ਨੂੰ ਜਾ ਰਿਹਾ ਹੈ ਇਸ ਮਾਮਲੇ ਤੇ ਅਕਾਲੀਆਂ-ਕਾਂਗਰਸੀਆਂ ਵਾਂਗ ਆਮ ਆਦਮੀ ਪਾਰਟੀ ਵੀ ਗੋਗਲੂਆਂ ਤੋਂ ਮਿੱਟੀ ਹੀ ਝਾੜ ਰਹੀ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਉੱਪਰ ਪੰਜਾਬ ਦੇ ਲੋਕਾਂ ਦੀ ਦਾਵੇਦਾਰੀ ਮਜਬੂਤ ਕਰਨ,ਧਰਤੀ ਹੇਠਲੇ ਪਾਣੀ ਨੂੰ ਸੰਭਾਲ ਕੇ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਅਤੇ  ਹਰੀ ਕ੍ਰਾਂਤੀ ਦੇ ਜਹਿਰੀਲੇ ਖੇਤੀ ਮਾਡਲ ਦੀ ਥਾਂ ਕਿਸਾਨ ਪੱਖੀ ਕੁਦਰਤ ਪੱਖੀ ਖੇਤੀ ਮਾਡਲ ਨੂੰ ਲਾਗੂ ਕਰਵਾਉਣ ਦੇ ਲਈ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹੇ ਭਰ ਵਿੱਚ ਪਿੰਡ ਪੱਧਰੀ ਮਹਿਮਾ ਚਲਾਏਗੀ ਅਤੇ ਆਪਣੇ ਜਥੇਬੰਦਕ ਤਾਣੇ ਬਾਣੇ ਨੂੰ ਮਜ਼ਬੂਤ ਕਰਕੇ ਵੱਡਾ ਜਨਤਕ ਸੰਘਰਸ਼ ਉਭਾਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜਿਲਾਂ ਆਗੂ ਚਮਕੌਰ ਸਿੰਘ ਹਥਨ,ਹਰਜਿੰਦਰ ਸਿੰਘ ਚੌਂਦਾ,ਚੇਤ ਸਿੰਘ ਦਲੇਲਗੜ੍ਹ,ਕੈਪਟਨ ਨਿਰਮਲ ਸਿੰਘ ਰੁੜਕਾ ,ਗੁਰਮੇਲ ਸਿੰਘ ਮਦੇਵੀ ਅਤੇ ਕੁਲਵਿੰਦਰ ਸਿੰਘ ਮਦੇਵੀ ਆਦਿ ਕਿਸਾਨ ਆਗੂ ਹਾਜ਼ਰ ਸਨ।

 

 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ