Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸਿੰਘ ਸੰਧਵਾਂ

June 26, 2024 07:05 PM
SehajTimes

ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਸਬੰਧੀ ਇਕ ਦਿਨਾ ਵਰਕਯਾਪ ਦਾ ਆਯੋਜਨ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਨੇ ਕੀਤੀ ਸ਼ਮੂਲੀਅਤ

ਚੰਡੀਗੜ੍ਹ : ਪੰਜਾਬ ‘ਚ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ ਗਿਆ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖੀ ਜੀਵਨ ਨੂੰ ਬਚਾਉਣ ਅਤੇ ਚੰਗੀ ਸਿਹਤ ਦੇ ਹਵਾਲੇ ਵਿੱਚ ਇਹ ਅਤੀ ਜ਼ਰੂਰੀ ਮੁੱਦਾ ਬਣ ਗਿਆ ਹੈ, ਜਿਸ ਨੂੰ ਸੁਚੱਜਾ ਢੰਗ ਤਰੀਕਾ ਅਪਣਾ ਕੇ ਹੱਲ ਕੀਤਾ ਜਾਣਾ ਲਾਜ਼ਮੀ ਹੋ ਗਿਆ ਹੈ। ਅੱਜ ਇੱਕ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਵਿਸ਼ੇ ‘ਤੇ ਆਯੋਜਿਤ ਵਰਕਸ਼ਾਪ ‘ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਘਰਸ਼ ਅਤੇ ਅਨਾਜ ਦੇ ਉਦਪਾਦਨ ਤੇ ਵੱਧ ਝਾੜ ਪੈਂਦਾ ਕਰਨ ‘ਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਹੁਣ ਪੰਜਾਬ ਜ਼ਹਿਰਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾ ਕੇ ਕੁਆਲਿਟੀ ਅਨਾਜ ਅਤੇ ਫਸਲਾਂ ਪੈਦਾ ਕਰਨ ‘ਚ ਵੀ ਮੋਹਰੀ ਸਾਬਿਤ ਹੋਵੇਗਾ। ਜੈਵਿਕ ਖੇਤੀ ਅਤੇ ਵਿਰਾਸਤੀ ਖੇਤੀ ਤਕਨੀਕਾਂ ਦੀ ਵਰਤੋਂ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੀਟਨਾਸ਼ਕ ਦਵਾਈਆਂ ਤੇ ਕੈਮੀਕਲਾਂ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ਹੌਲੀ-ਹੌਲੀ ਖਤਰਨਾਕ ਦਿਸ਼ਾ ਵੱਲ ਜਾ ਰਿਹਾ ਹੈ ਅਤੇ ਇਸ ਬਾਰੇ ਕਿਸਾਨਾਂ, ਲੋਕਾਂ ਅਤੇ ਸਮਾਜ ਨੂੰ ਜਾਗਰੂਕ ਕੀਤੇ ਜਾਣ ਦੀ ਬੇਹੱਦ ਜ਼ਰੂਰਤ ਹੈ। ਸ. ਸੰਧਵਾਂ ਨੇ ਕਿਹਾ ਕਿ ਕੀਟਨਾਸ਼ਕਾਂ ਦਵਾਈਆਂ ਦੀ ਖਪਤ ਪੰਜਾਬ ਵਿੱਚ ਘਟਾਉਣੀ ਜਾਂ ਬੰਦ ਕਰਨੀ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਕੀਟਨਾਸ਼ਕ ਦਵਾਈਆਂ ਹਵਾ, ਧਰਤੀ, ਬੂਟਿਆਂ ਅਤੇ ਪਾਣੀ ਜ਼ਰੀਏ ਮਨੁੱਖ ਸਿਹਤ ਤੱਕ ਪਹੁੰਚ ਰਹੀਆਂ ਹਨ ਅਤੇ ਆਪਣਾ ਬੁਰਾ ਪ੍ਰਭਾਵ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਦੀਨ ਨਾਸ਼ਕ ਵੀ ਸਿਰਫ ਨਦੀਨਾਂ ‘ਤੇ ਅਸਰ ਨਹੀਂ ਕਰਦੇ ਸਗੋਂ ਮਨੁੱਖਾਂ ‘ਤੇ ਵੀ ਮਾੜਾ ਪ੍ਰਭਾਵ ਪਾ ਰਹੇ ਹਨ। ਇਨ੍ਹਾਂ ਮਾਰੂ ਪ੍ਰਭਾਵਾਂ ਦਾ ਸੁਨੇਹਾ ਹੇਠਲੇ ਪੱਧਰ ਤੱਕ ਕਿਸਾਨਾਂ ਅਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੈਨ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨੂੰ ਹੋਰ ਸਖਤੀ ਨਾਲ ਨਜਿੱਠਿਆ ਜਾਣਾ ਜ਼ਰੂਰੀ ਬਣ ਗਿਆ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਨਾਲ ਭਾਵੇਂ ਉਤਪਾਦਨ ਵਧਦਾ ਹੈ ਪਰ ਇਹ ਵਰਤਾਰਾ ਹੌਲੀ-ਹੌਲੀ ਮਨੁੱਖ ਦੀ ਹੋਂਦ ਲਈ ਖਤਰਾ ਵੀ ਬਣਦਾ ਜਾ ਰਿਹਾ ਹੈ।ਬੈਨ ਕੀਤੇ ਗਏ ਕੀਟਨਾਸ਼ਕਾਂ ਦੀ ਵਰਤੋਂ ਵਿਰੁੱਧ ਸਖਤੀ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਹੋਰ ਵੱਧ ਮੁਨਾਫਾ ਲੈਣ ਦੀ ਖਾਤਿਰ ਕੀਟਨਾਸ਼ਕਾ ਦੀ ਵਰਤੋਂ ਬੇਹੱਦ ਖਤਰਨਾਕ ਰੁਝਾਨ ਹੈ, ਜਿਸਤੋਂ ਸਰਕਾਰ, ਸਵੈ ਮੇਵੀ ਸੰਸਥਾਵਾਂ, ਕਿਸਾਨਾਂ ਅਤੇ ਸਮਾਜ ਦੀ ਮਦਦ ਦੇ ਨਾਲ ਨਿਜਾਤ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਜਾਂ ਬੰਦ ਕਰਨ ਸਬੰਧੀ ਹੇਠਲੇ ਪੱਧਰ ਤੱਕ ਸੰਦੇਸ਼ ਪਹੁੰਚਾਏ ਜਾਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਿਊਣ ਲਈ ਚੰਗਾ ਵਾਤਾਵਰਨ ਮਿਲ ਸਕੇ।

ਡਾ. ਬਲਬੀਰ ਸਿੰਘ, ਸਿਹਤ ਮੰਤਰੀ ਪੰਜਾਬ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮਨੁੱਖੀ ਸਿਹਤ ਲਈ ਕੀਟਨਾਸ਼ਕਾਂ ਦੀ ਵਰਤੋਂ ਬਹੁਤ ਖਤਰਨਾਕ ਹੱਦ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਤੋਂ ਆ ਰਹੇ ਪਾਣੀ ਕਾਰਨ ਧਰਤੀ ਹੇਠਾਂ ਯੂਰੇਨੀਅਮ ਅਤੇ ਖਤਰਨਾਕ ਕੈਮੀਕਲਾਂ ਦਾ ਪੱਧਰ ਵਧ ਰਿਹਾ ਹੈ, ਜਿਸ ਨਾਲ ਕੈਂਸਰ ਜਿਹੀਆਂ ਜਾਨਲੇਵਾ ਬਿਮਾਰੀਆਂ ਵਧ ਰਹੀਆਂ ਹਨ। ਉਨ੍ਹਾਂ ਕੈਮੀਕਲਾਂ ਦੀ ਵਰਤੋਂ ਘਟਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਅਤੀ ਜ਼ਰੂਰੀ ਹੋ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਦਵਾਈਆਂ ਅਤੇ ਕਟਨਾਸ਼ਕਾਂ ਦੀ ਵਰਤੋ ਘਟਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਦਵਾਈ ਵਿਕਰੇਤਾ ਅਤੇ ਕੰਪਨੀਆਂ ਵੱਧ ਮੁਨਾਫਾ ਕਮਾਉਣ ਲਈ ਯਤਨ ਕਰ ਰਹੀਆਂ ਹਨ ਜਦਕਿ ਉਪਭੋਗਤਾ ਨੂੰ ਸਹੀ ਭੋਜਨ ਲਈ ਸ਼ੁੱਧ ਅਨਾਜ  ਤੇ ਸਬਜੀਆਂ ਆਦਿ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 10 ਕੀਟਨਾਸ਼ਕ ਦਵਾਈਆਂ ਨੂੰ ਬੈਨ ਕੀਤਾ ਹੈ, ਜੋ ਕਿ ਬਾਸਮਤੀ ਦੀ ਫਸਲ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬੈਨ ਕੀਤੀਆਂ ਦਵਾਈਆਂ ਦੀ ਵਰਤੋਂ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਘਟਾਉਣ ਲਈ ਲੋੜੀਂਦੇ ਖੋਜ ਕਾਰਜਾਂ ਹਿੱਤ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਸ੍ਰੀ ਕੁਮਾਰ ਅਮਿਤ ਐਮ.ਡੀ. ਪੰਜਾਬ ਐਗਰੋ ਐਕਸਪੋਰਟ ਕਾਪੋਰੇਸ਼ਨ, ਸ੍ਰੀ ਓਮਿੰਦਰਾ ਦੱਤ ਮਿਸ਼ਨ ਕਾਰਜਕਾਰੀ ਡਾਇਰੈਕਟਰ ਖੇਤੀ ਵਿਰਾਸਤ ਮਿਸ਼ਨ, ਸ੍ਰੀ ਸਤੀਸ਼ ਸਿਨਹਾ ਐਸੋਸੀਏਟ ਡਾਇਰੈਕਟਰ ਟੌਸਿਕਸ ਲਿੰਕ, ਡਾ. ਬੀ.ਐਸ. ਘੁੰਮਣ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸੁਖਪਾਲ ਸਿੰਘ ਚੇਅਰਮੈਨ ਪੰਜਾਬ ਸਟੇਟ ਫਾਰਮਰ ਕਮਿਸ਼ਨ, ਡਾ. ਸੋਹਨ ਸਿੰਘ ਵਾਲੀਆ ਡਾਇਰੈਕਟਰ ਸਕੂਲ ਆਫ ਆਰਗੈਨਿਕ ਫਾਰਮਿੰਗ ਪੀ.ਏ.ਯੂ., ਸ੍ਰੀ ਜਸਵੰਤ ਸਿੰਘ ਖੇਤੀਬਾੜੀ ਡਾਇਰੈਕਟਰ, ਸ੍ਰੀ ਪਿਊਸ਼ ਮੋਹਾਪਟਰਾ ਅਤੇ ਅਲਕਾ ਦੂਬੇ ਪ੍ਰੋਗਰਾਮ ਕੋਆਰਡੀਨੇਟਰ ਟੌਸਿਕਸ ਲਿੰਕ, ਪ੍ਰੋਫੈਸਰ ਰਮੇਸ਼ ਅਰੋੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ, ਡਾ. ਅਜਮੇਰ ਸਿੰਘ ਭੱਟ ਡਾਇਰੈਕਟਰ ਰਿਸਰਚ ਪੀ.ਏ.ਯੂ. ਲੁਧਿਆਣਾ, ਡਾ ਗੁਰਵਿੰਦਰ ਕੌਰ, ਸ੍ਰੀ ਗੁਰਸਿਮਰਨ ਧਨੋਆ, ਡਾ. ਸਚਿਨ ਗੁਪਤਾ, ਡਾ. ਅਰੁਣਜੀਤ ਸਿੰਘ, ਡਾ. ਸੁਭਾਸ਼ ਵਰਮਾ, ਡਾ. ਐਮ.ਐਸ. ਭੁੱਲਰ, ਸ੍ਰੀ ਸੁਖਵਿੰਦਰ ਪੱਪੀ, ਸ੍ਰੀ ਸੁਰਿੰਦਰ ਮਹੇਸ਼ਵਰੀ, ਸ੍ਰੀ ਕਰਨ ਭੁੱਟੀਵਾਲਾ, ਸ੍ਰੀ ਬਲਜੀਤ ਕੰਗ, ਸ੍ਰੀ ਮਨਬੀਰ ਰੇਡੂ, ਸ੍ਰੀ ਧਰਮਜੀਤ ਸਿੰਘ ਮਾਵੀ, ਪ੍ਰੋਫੈਸਰ ਬਲਜੀਤ ਸਹਾਰਨ, ਸ੍ਰੀ ਅਸ਼ੀਸ਼ ਗੁਪਤਾ, ਡਾ. ਭੁਪੇਸ਼ ਗੁਪਤਾ, ਡਾ. ਰਜਿੰਦਰਾ ਥਾਪਰ ਅਤੇ ਸ੍ਰੀ ਰਸਪਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Have something to say? Post your comment

 

More in Chandigarh

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ