Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Social

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

June 26, 2024 07:22 PM
SehajTimes

ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ।

ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ 45 ਹੋਰ ਪਖਾਨੇ ਤਿਆਰ ਹੋ ਜਾਣਗੇ।

Have something to say? Post your comment