Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ,  ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

June 27, 2024 01:01 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਡੇਰੇ ਲਾ ਲਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲ ਦਾ ਉਦੇਸ਼ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨਾ ਹੈ ਕਿਉਂਕਿ ਉਹ ਲੋਕਾਂ ਦੀ ਸਹੂਲਤ ਲਈ ਹਫ਼ਤੇ ਦੇ ਕੁਝ ਦਿਨ ਇੱਥੇ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਲਈ ਜਲੰਧਰ ‘ਚ ਮੌਜੂਦ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਵਾਅਦਾ ਕੁਝ ਦਿਨ ਪਹਿਲਾਂ ਲੋਕਾਂ ਨਾਲ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਪੁੱਗ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਚਲਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਹੁਣ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੇ ਬੈਨਰ ਹੇਠ ਆਪਣੀ ਪ੍ਰਮੁੱਖ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਕੈਂਪ ਲਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ