Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ: ਪਰਨੀਤ ਸ਼ੇਰਗਿੱਲ

June 27, 2024 01:35 PM
SehajTimes

ਆਸ਼ਾ ਵਰਕਰਾਂ ਤੇ ਏ.ਐਨ.ਐਮਜ਼ ਰਾਹੀਂ ਤਿਆਰ ਕੀਤੇ ਜਾਣਗੇ ਓ.ਆਰ.ਐਸ. ਤੇ ਜਿੰਕ ਕਾਰਨਰ

ਆਮ ਲੋਕਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰਾ ਪਾਣੀ ਪੀਣ ਲਈ ਕੀਤਾ ਜਾਵੇਗਾ ਜਾਗਰੂਕ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ "ਸਟਾਪ ਡਾਇਰੀਆ ਮੁਹਿੰਮ" ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਬਰਸਾਤਾਂ ਦੇ ਮੌਸਮ ਦੌਰਾਨ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ " ਸਟਾਪ ਡਾਇਰੀਆ " ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਦੌਰਾਨ ਲਗਭਗ 54,000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ ਤੇ 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ " ਸਟਾਪ ਡਾਇਰੀਆ " ਮੁਹਿੰਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0-5 ਸਾਲ ਤੱਕ ਦੇ ਬੱਚਿਆਂ ਦੀ ਡਾਇਰੀਆ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣਾ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਬੱਚਿਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਮਹੱਤਤਾ ਅਤੇ ਸਾਫ ਸਫਾਈ ਰੱਖਣ ਸਬੰਧੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਟੈਸਟਿੰਗ ਕਰਵਾਈ ਜਾਵੇ ਅਤੇ ਸਕੂਲਾਂ ਦੇ ਪਖਾਨਿਆਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜਲ ਸਪਲਾਈ ਸਕੀਮਾਂ ਤੇ ਸੀਵਰੇਜ ਦੇ ਗੈਰ ਕਾਨੁੰਨੀ ਕੁਨੈਕਸ਼ਨਾਂ ਦੀ ਵੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਕੁਨੈਕਸ਼ਨਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਨਵਾੜੀ ਵਰਕਰਾਂ ਰਾਹੀਂ ਲੋਕਾਂ ਨੂੰ ਡਾਇਰੀਆ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ ਜਾਵੇ ਅਤੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਜੇਕਰ ਕੋਈ ਬਿਮਾਰ ਜਾਂ ਕੁਪੋਸ਼ਿਤ ਬੱਚਾ ਆਉਦਾ ਹੈ ਤਾਂ ਉਸ ਦਾ ਵੀ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਿਕਾ ਕਿ ਆਂਗਨਵਾੜੀ ਸੈਂਟਰਾਂ, ਸਕੂਲਾਂ, ਹੈਲਥ ਕੇਅਰ ਫੈਸਲਿਟੀ, ਕਮਿਊਨਿਟੀ ਸੈਂਟਰਾਂ ਅਤੇ ਹੋਰ ਸਥਾਨਾਂ ਤੇ ਪੀਣ ਵਾਲੇ ਪਾਣੀ ਦੀ ਟੈਸਟਿੰਗ ਯਕੀਨੀ ਬਣਾਈ ਜਾਵੇ। ਸ਼੍ਰੀਮਤੀ ਸ਼ੇਰਗਿੱਲ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਸਾਫ ਸਫਾੲ., ਪਾਣੀ ਲਈ ਸਾਫ ਸੁਥਰਾ ਪਾਣੀ ਸਬੰਧੀ ਸਥਾਨਕ ਲੋਕਾਂ, ਸੰਗਠਨਾਂ ਅਤੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰੇ ਪਾਣੀ ਵਾਲੇ ਪਾਣੀ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਪ੍ਰੋਗਰਾਮ ਮੈਨੇਜਰ ਸ਼੍ਰੀਮਤੀ ਕਸ਼ਿਤਜ ਸੀਮਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ