Saturday, December 13, 2025

Malwa

ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ

September 22, 2020 07:23 PM
Surjeet Singh Talwandi

ਬਰਨਾਲਾ  : ਡੇਅਰੀ ਦਾ ਧੰਦਾ ਬਰੀਕੀ ਦਾ ਧੰਦਾ ਹੈ। ਇਸ ਵਿੱਚ ਹਰ ਗਤੀਵਿਧੀ ਇੱਕ ਨਿਸ਼ਚਿਤ ਸਮੇਂ ਉੱਤੇ ਬਹੁਤ ਹੀ ਸੰਜੀਦਗੀ ਨਾਲ ਕਰਨੀ ਪੈਂਦੀ ਹੈ। ਇਸ ਲਈ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਦੁੱਧ ਉਤਪਾਦਕ ਅਤੇ ਇਸ ਦੇ ਨਾਲ ਕੰਮ ਕਰਦੇ ਮਜ਼ਦੂਰਾਂ ਦੀ ਲਗਾਤਾਰ ਉਪਲੱਬਧਤਾ ਬਹੁਤ ਜ਼ਰੂਰੀ ਹੈ। ਇਸ ਧੰਦੇ ਵਿੱਚ ਕੋਈ ਵੀ ਅੱਜ ਦਾ ਕੰਮ ਕੱਲ੍ਹ ਤੇ ਨਹੀਂ ਛੱਡਿਆ ਜਾ ਸਕਦਾ। ਪਰ ਕੋਵਿਡ-19 ਮਹਾਂਮਾਰੀ ਕਰਕੇ ਮਜ਼ਦੂਰਾਂ ਦਾ ਆਪਣੇ ਪਿਤਰੀ ਰਾਜਾਂ ਵਿੱਚ ਚਲੇ ਜਾਣ ਕਾਰਨ ਅਤੇ ਸਿੱਖਿਅਤ ਮਜ਼ਦੂਰਾਂ ਦੀ ਘਾਟ ਹੋਣ ਕਰਕੇ ਸ਼ੈਡਾਂ ਦੀ ਸਾਫ਼-ਸਫ਼ਾਈ, ਦੁੱਧ ਚੋਣ ਤੋਂ ਲੈ ਕੇ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਰੋਜ਼ਾਨਾ ਹਰੇ ਚਾਰੇ ਨੂੰ ਵੱਢਣ ਅਤੇ ਕੁਤਰਨ ਵਰਗੇ ਕੰਮਾਂ ਵਿੱਚ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਦੀ ਸਹਾਇਤਾ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਕਿਹਾ ਕਿ ਇਸੇ ਦੇ ਤਹਿਤ ਇਕ ਪੰਜਾਬ ਸਰਕਾਰ ਵਲੋਂ ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖ਼ਰੀਦ ਉੱਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ।

            ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਕਤਾਰਾਂ ਵਾਲੀ ਮੱਕੀ ਅਤੇ ਚਰ੍ਹੀ ਵੱਢਣ ਵਾਲੀ ਮਸ਼ੀਨ ਅਤੇ ਬਰਸੀਮ, ਲੂਸਣ, ਜਵੀ ਵੱਢਣ ਵਾਲੀ ਮਸ਼ੀਨ ਉੱਤੇ ਜਨਰਲ ਕੈਟਾਗਰੀ ਦੇ ਦੁੱਧ ਉਤਪਾਦਕ ਨੂੰ 50,000/-ਰੁਪਏ ਅਤੇ ਅਨਸੂਚਿਤ ਜਾਤੀ ਵਰਗ ਨਾਲ ਸਬੰਧ ਰੱਖਦੇ ਦੁੱਧ ਉਤਪਾਦਕਾਂ ਨੂੰ 63,000/- ਰੁਪਏ ਦੀ ਸਬਸਿਡੀ ਵਿਭਾਗ ਵਿਭਾਗ ਵਲੋਂ ਦਿੱਤੀ ਜਾਵੇਗੀ।

ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ  ਨੇ ਦੱਸਿਆ ਕਿ ਕਤਾਰਾਂ ਉੱਤੇ ਬੀਜੀ ਹੋਈ ਮੱਕੀ, ਚਰੀ ਅਤੇ ਬਾਜਰਾ ਵੱਢ ਕੇ ਨਾਲ ਦੀ ਨਾਲ ਕੁਤਰ ਕੇ ਟਰਾਲੀ ਵਿੱਚ ਪਾਉਣ ਵਾਲੀ ਮਸ਼ੀਨ ਨਾ ਸਿਰਫ਼ ਰੋਜ਼ਾਨਾ ਪਸ਼ੂਆਂ ਨੂੰ ਪਾਏ ਜਾਣ ਵਾਲੇ ਹਰੇ ਚਾਰੇ ਲਈ ਹੀ ਸਹਾਈ ਹੁੰਦੀ ਹੈ ਬਲਕਿ ਜਿਨ੍ਹਾਂ ਕਿਸਾਨ ਭਰਾਵਾਂ ਨੇ ਸਾਈਲੇਜ਼ ਬਣਾਉਣਾ ਹੈ ਉਨ੍ਹਾਂ ਲਈ ਅਤਿ ਜ਼ਰੂਰੀ ਹੈ ਕਿਉਂਕਿ ਸਾਈਲੇਜ਼ ਬਣਾਉਣ ਲਈ ਟੋਆ ਇੱਕ ਦਿਨ ਵਿੱਚ ਹੀ ਭਰਨਾ ਪੈਂਦਾ ਹੈ ਜੋ ਹੱਥਾਂ ਨਾਲ ਵੱਢ ਕੇ ਭਰਨਾ ਬਹੁਤ ਮੁਸ਼ਕਲ ਅਤੇ ਮਹਿੰਗਾ ਪੈਂਦਾ ਹੈ। ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰੋਜ਼ਾਨਾ ਬਰਸੀਮ, ਜਵੀ, ਲੂਸਣ ਹੱਥਾਂ ਨਾਲ ਵੱਢਣ ਖਾਸ ਕਰਕੇ ਵੱਡੇ ਫਾਰਮਰਾਂ ਲਈ ਮੁਸ਼ਕਲ ਹੈ ਅਤੇ ਇਨਾਂ ਫਲੀਦਾਰ ਚਾਰਿਆਂ ਤੋਂ ਭੋਅ ਅਤੇ ਹੇਅ ਬਣਾ ਕੇ ਰੱਖਣ ਲਈ ਆਟੋਮੈਟਿਕ ਪੱਠੇ ਵੱਢਣ ਵਾਲੀ ਮਸ਼ੀਨ ਦੀ ਲੋੜ ਪੈਂਦੀ ਹੈ।

ਉਨ੍ਹਾਂ ਚਾਹਵਾਨ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੇ ਜ਼ਿਲੇ੍ ਦੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ