Tuesday, May 14, 2024

Chandigarh

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

May 08, 2021 05:42 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

          ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

          ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।

          ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ ਘਾਤਕ ਅਤੇ ਜਾਨ ਲਈ ਖ਼ਤਰਾ ਬਣੀ ਹੋਈ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਸਤਿਸੰਗ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖਤਰਨਾਕ ਹੋਵੇਗੀ ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਤਾਂ ਕਿ ‘ਮਿਸ਼ਨ ਫਤਹਿ’ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

Readers' Comments

Bhawanigarh 5/8/2021 11:36:16 AM

Radha Soami ji. Vaccines de camp ta pehla hi chall rhey aa ji Satsang Ghar ch

 

More in Chandigarh

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ