Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੋਣਾਂ ਵਿੱਚ ਧੋਖੇਬਾਜ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਸ. ਹਰਚੰਦ ਸਿੰਘ ਬਰਸਟ

June 27, 2024 04:01 PM
SehajTimes

ਸੂਬਾ ਜਨਰਲ ਸਕੱਤਰ ਨੇ ਕਿਹਾ, ਆਪ ਪੱਛਮੀ ਜਲੰਧਰ ਹਲਕੇ ਤੋਂ ਵੱਡੇ ਅੰਤਰ ਨਾਲ ਕਰੇਗੀ ਜਿੱਤ ਹਾਸਲ

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੀ ਜਿਮਨੀ ਚੋਣਾਂ ਵਿੱਚ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪੱਖ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਪਾਰਟੀ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਵੀ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਬਹੁਤ ਖੁਸ਼ ਹਨ ਅਤੇ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੇ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਂਗੇ। ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਸ. ਬਰਸਟ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਸ਼ੀਤਲ ਅੰਗੁਰਾਲ ਨੇ ਲੋਕਾਂ ਨੂੰ ਧੌਖਾ ਦਿੱਤਾ ਹੈ। ਆਪਣੇ ਨਿੱਜੀ ਸਵਾਰਥਾਂ ਨੂੰ ਅੱਗੇ ਰੱਖਦੇ ਹੋਏ ਸ਼ੀਤਲ ਅੰਗੁਰਾਲ ਜਲੰਧਰ ਵਾਸੀਆਂ ਨੂੰ ਅਣਦੇਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਵਿਧਾਇਕ ਦਾ ਅਹੁਦਾ ਛੱਡ ਕੇ ਦੁਬਾਰਾ ਚੋਣ ਕਰਾਉਣ ਦਾ ਵਿੱਤੀ ਬੌਝ ਵਧਾਇਆ ਹੈ। ਪਿਛਲੀ ਵਾਰ ਵੀ ਲੋਕਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਣ ਕਰਕੇ ਜਿੱਤਾਇਆ ਸੀ, ਪਰ ਸ਼ੀਤਲ ਨੇ ਲੋਕਾਂ ਨੂੰ ਧੌਖਾ ਦੇਣ ਅਤੇ ਆਪਣੇ ਫਰਜਾ ਤੋਂ ਭਜਣ ਤੋਂ ਅਲਾਵਾ ਹੋਰ ਕੁਝ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਲੋਕ ਆਪਣੇ ਨਾਲ ਹੋਏ ਧੌਖੇ ਲਈ ਉਸਨੂੰ ਕਦੇ ਮੁਆਫ ਨਹੀਂ ਕਰਨਗੇ। ਵਿਧਾਨਸਭਾ ਹਲਕਾ ਜਲੰਧਰ ਵੇਸਟ ਦੀ ਚੋਣ ਵਿੱਚ ਉਸਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਉਸਦੇ ਖਿਲਾਫ਼ ਆਪਣੇ ਵੋਟ ਪਾ ਕੇ ਮੌੜਵਾਂ ਜਵਾਬ ਦੇਣਗੇ।

ਉਨ੍ਹਾਂ ਨੇ ਕਿਹਾ ਕਿ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਚੋਣਾਂ ਦੌਰਾਨ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਤਾ ਕਰ ਦਿੰਦਿਆਂ ਹਨ, ਪਰ ਉਹਨਾਂ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾਂਦਾ ਸੀ। ਇਸੇ ਲਈ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਤਾਰ ਕੇ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਦਾ ਮੌਕਾ ਦਿੱਤਾ ਹੈ। ਲੋਕਾਂ ਨੂੰ ਕੀਤੇ ਝੂਠੇ ਵਾਅਦਿਆਂ ਦੇ ਕਾਰਨ ਅੱਜ ਇਹ ਤਿੰਨੇ ਪਾਰਟੀਆਂ ਪੰਜਾਬ ਦੀ ਸੱਤਾ ਤੋਂ ਦੂਰ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਇਹ ਪਾਰਟੀਆਂ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਜਿੱਤ ਹਾਸਲ ਕਰਨ ਦੀ ਹੋੜ ਵਿੱਚ ਲੱਗੀ ਹੋਈਆ ਹਨ, ਪਰ ਲੋਕ ਇਹਨਾਂ ਦਾ ਅਸਲੀ ਚਹਿਰਾ ਪਹਿਚਾਣ ਚੁਕੇ ਹਨ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ