Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਮੀਂਹ ਕਾਰਨ ਡਿੱਗੀ 

June 27, 2024 04:31 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਵਿਖੇ ਵੀਰਵਾਰ ਨੂੰ ਸਵੇਰੇ ਕਰੀਬ ਦੋ ਘੰਟੇ ਲਗਾਤਾਰ ਪਏ ਜ਼ੋਰਦਾਰ ਮੀਂਹ ਕਾਰਨ ਸ਼ਹਿਰ ਦੇ ਵਾਰਡ ਨੰਬਰ 15 ਵਿੱਚ ਸਥਿਤ ਡੀਏਵੀ ਸਕੂਲ ਦੇ ਨਜ਼ਦੀਕ ਇੱਕ ਗ਼ਰੀਬ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ ਜਿਸ ਵਿੱਚ 75 ਸਾਲ ਦੀ ਬਜ਼ੁਰਗ ਮਾਤਾ ਪ੍ਰਧਾਨ ਕੌਰ ਦੇ ਸੱਟਾਂ ਲੱਗੀਆਂ। ਜ਼ਖ਼ਮੀ ਬਜ਼ੁਰਗ ਮਾਤਾ ਨੂੰ ਜੇਰੇ ਇਲਾਜ਼ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਕੌਂਸਲਰ ਰਾਜਿੰਦਰ ਕੌਰ ਦੇ ਪਤੀ ਪ੍ਰਿਤਪਾਲ ਸਿੰਘ ਕਾਲਾ ਨੇ ਦੱਸਿਆ ਕਿ ਅੱਜ ਸਵੇਰ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਅਜੈਬ ਸਿੰਘ ਨਾਮੀਂ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਪਈ ਜਿਸ ਵਿੱਚ ਉਸਦੀ ਬਜ਼ੁਰਗ ਮਾਤਾ ਪ੍ਰਧਾਨ ਕੌਰ ਦੇ ਸੱਟਾਂ ਲੱਗੀਆਂ। ਘਟਨਾ ਵਾਪਰਨ ਤੋਂ ਬਾਅਦ ਗੁਆਂਢੀਆਂ ਨੇ ਬਜ਼ੁਰਗ ਮਾਤਾ ਨੂੰ ਬਾਹਰ ਕੱਢਿਆ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਵਾਰਡ ਕੌਂਸਲਰ ਰਾਜਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਕਾਲਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਰਸਾਤ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਘਰੋਂ ਬੇਘਰ ਹੋ ਗਿਆ ਹੈ, ਮਜ਼ਦੂਰ ਪਰਿਵਾਰ ਨੂੰ ਘਰ ਬਣਾਉਣ ਲਈ  ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਜ਼ਖ਼ਮੀ ਬਜ਼ੁਰਗ ਮਾਤਾ ਦਾ ਇਲਾਜ ਪ੍ਰਸ਼ਾਸਨ ਵੱਲੋਂ ਕਰਵਾਇਆ ਜਾਵੇ। 

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਗੁਰਤੇਜ ਸਿੰਘ ਦਾ ਲਗਵਾਇਆ ਕੈਨੇਡਾ ਦਾ ਸੁਪਰ ਵੀਜਾ

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਦਰਸ਼ਨ ਮਿੱਤਲ ਮਜ਼ਬੂਤ ਦਾਅਵੇਦਾਰ

ਧੋਬੀ ਘਾਟ ਇਲਾਕੇ ਦੇ ਨਿਵਾਸੀਆਂ ਨੂੰ ਮਿਲੇਗੀ ਪਾਣੀ ਦੀ ਕਿੱਲਤ ਤੋਂ ਰਾਹਤ

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ