Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ : ਡਾ. ਬਲਜੀਤ ਕੌਰ

June 27, 2024 05:26 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਪੰਜਾਬ ਵਿੱਚ ਦਿਵਿਆਂਗਜਨਾਂ ਦੇ ਵਿਕਾਸ ਅਤੇ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ 51 ਅਨੁਸਾਰ ਸੂਬਾ ਸਰਕਾਰ ਵੱਲੋਂ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣ, ਜਾਰੀ ਕਰਨ, ਅਸਵੀਕਾਰ ਕਰਨ ਅਤੇ ਰੱਦ ਕਰਨ ਦੀ ਪ੍ਰਕਿਰਿਆ ਦੇ ਨਾਲ ਨਾਲ ਫੰਡ ਜਾਰੀ ਕਰਨ ਸਬੰਧੀ ਪ੍ਰਕਿਰਿਆ ਨੂੰ ਐਕਟ ਦੀ ਧਾਰਾ 51-55 ਵਿੱਚ ਵਿਆਪਕ ਰੂਪ ਵਿੱਚ ਦਰਸਾਇਆ ਗਿਆ ਹੈ।


ਮੰਤਰੀ ਨੇ ਅੱਗੇ ਕਿਹਾ ਕਿ ਨਵੀਨੀਕਰਣ ਪ੍ਰਕਿਰਿਆ ਦੀ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਰਾਈਟਸ ਆਫ਼ ਪਰਸਨਜ਼ ਵਿਦ ਡਿਸੇਬਿਲਿਟੀਜ਼ ਰੂਲਜ਼, 2019 ਦੇ ਨਿਯਮ 10 ਵਿੱਚ ਦੱਸਿਆ ਗਿਆ ਹੈ ਕਿ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਨਵੀਨੀਕਰਨ ਲਈ ਅਰਜ਼ੀਆਂ ਇਹਨਾਂ ਸਰਟੀਫਿਕੇਟਾਂ ਦੀ ਮਿਆਦ ਖਤਮ ਹੋਣ ਤੋਂ 60 ਦਿਨ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸਮਾਜਿਕ ਸੁਰੱਖਿਆ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਨੂੰ ਇਹਨਾਂ ਨਿਯਮ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਉਨ੍ਹਾਂ ਦੇ ਅਧਿਕਾਰ ਖੇਤਰਾਂ ਅਧੀਨ ਆਉਂਦੇ ਰਜਿਸਟਰਡ ਅਦਾਰਿਆਂ ਦਾ ਸਮੇਂ ਸਿਰ ਨਵੀਨੀਕਰਨ ਕੀਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਆਉਣ ਵਾਲੀਆਂ ਔਕੜਾਂ ਨੂੰ ਦੂਰ ਕਰਨ ਲਈ ਇਹਨਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦਿਵਿਆਂਗਜਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਇਆ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਰ.ਪੀ.ਡਬਲਯੂ.ਡੀ. ਐਕਟ, 2016 ਦੀ ਧਾਰਾ 50 ਅਤੇ 51 ਅਨੁਸਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਿਸ਼ੇਸ਼ ਸਕੂਲਾਂ ਅਤੇ ਸਰਕਾਰੀ/ਗੈਰ-ਸਰਕਾਰੀ ਅਦਾਰਿਆਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ