Saturday, February 07, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

SDM Kharar ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

June 27, 2024 05:53 PM
SehajTimes

ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

ਖਰੜ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਖਰੜ ਸਬ ਡਵੀਜ਼ਨ ’ਚ 5 ਜੁਲਾਈ ਤੋਂ 26 ਜੁਲਾਈ ਤੱਕ ਪਿੰਡਾਂ ਵਿੱਚ ਲੱਗਣ ਵਾਲੇ  ਕੈਪਾਂ ਦੀ ਸਮਾਂ-ਸਾਰਣੀ ਐਸ.ਡੀ.ਐਮ ਸ੍ਰੀ ਗੁਰਮੰਦਰ ਸਿੰਘ ਵੱਲੋਂ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਸਵੇਰੇ 10.00 ਤੋਂ 1.00 ਵਜੇ ਤੱਕ ਪਿੰਡ ਰਡਿਆਲਾ ਵਿਖੇ ਕੈਂਪ ਲਗਾਇਆ ਜਾਵੇਗਾ ਅਤੇ ਇਸ ਕੈਂਪ ਵਿੱਚ ਰਡਿਆਲਾ ਦਾਊਂਮਾਜਰਾ ਅਤੇ ਭੁੱਖੜੀ ਦੀਆਂ ਗ੍ਰਾਮ ਪੰਚਾਇਤਾਂ ਸ਼ਾਮਲ ਹੋਣਗੀਆਂ। ੳਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਸਵੇਰੇ 10.00 ਤੋਂ 1.00 ਵਜੇ ਤੱਕ ਪਿੰਡ ਬੜੀ ਕਰੋਰਾਂ ਵਿਖੇ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਟਾਂਡਾ, ਟਾਂਡੀ, ਬੜੀਕਰੋਰਾਂ, ਛੋਟੀਕਰੋਰਾਂ ਅਤੇ ਮਸੌਲ ਦੀਆਂ ਗ੍ਰਾਮ ਪੰਚਾਇਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ 26 ਜੁਲਾਈ ਨੂੰ ਸਵੇਰੇ 10.00 ਤੋਂ 1.00 ਵਜੇ ਤੱਕ  ਪਿੰਡ ਰਾਣੀਮਾਜਰਾ ਵਿਖੇ ਲੱਗਣ ਵਾਲੇ ਕੈਂਪ ਵਿਚ ਰਾਣੀਮਾਜਰਾ, ਬਹਾਲਪੁਰ, ਸ਼ਿਆਮੀਪੁਰ, ਪਲਹੇੜੀ, ਭਗਤਮਾਜਰਾ ਅਤੇ ਪਿੰਡ ਘੰਡੋਲੀ ਦੀਆਂ ਗ੍ਰਾਮ ਪੰਚਾਇਤਾਂ ਸ਼ਾਮਲ ਹੋਣਗੀਆਂ। ਇਨ੍ਹਾਂ ਕੈਂਪਾਂ ਵਿਚ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ  ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।

ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ;

ਐਸ.ਡੀ.ਐਮ ਗੁਰਮੰਦਰ ਸਿੰਘ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ।

ਇਹ ਸੇਵਾਵਾਂ ਨਹੀਂ ਮਿਲਣਗੀਆਂ;

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ।
ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ