Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ

June 27, 2024 06:24 PM
SehajTimes

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ 'ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ ਫ਼ੋਨ ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ 'ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ 'ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸਟਾਪਜ਼ ਤੋਂ ਅੱਗੇ ਜਾਂ ਪਿੱਛੇ ਉਤਾਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸ ਮੁਲਾਜ਼ਮਾਂ ਦੇ ਇਸ ਤਰ੍ਹਾਂ ਦੇ ਵਤੀਰੇ ਕਾਰਨ ਆਮ ਪਬਲਿਕ ਵਿੱਚ ਟਰਾਂਸਪੋਰਟ ਵਿਭਾਗ ਦੇ ਅਕਸ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰੰਤਰ ਚੈਕਿੰਗ ਵਧਾਉਣ ਅਤੇ ਵਿਭਾਗੀ ਪੱਧਰ 'ਤੇ ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੂੰ ਤੁਰੰਤ ਖੇਤਰੀ ਦਫ਼ਤਰਾਂ ਰਾਹੀਂ ਸਵਾਰੀਆਂ ਨਾਲ ਉਚਿਤ ਵਿਹਾਰ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਡਰਾਈਵਰਾਂ ਤੇ ਕੰਡਕਟਰਾਂ ਨੂੰ ਨਿਰਧਾਰਤ ਬੱਸ ਸਟਾਪਜ਼ 'ਤੇ ਉਚਿਤ ਢੰਗ ਨਾਲ ਸਵਾਰੀਆਂ ਉਤਾਰਨ ਅਤੇ ਚੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਨਾਲ ਹੀ ਇਸ ਅਮਲ ਦੀ ਪੈਰਵੀ ਰੱਖਣੀ ਯਕੀਨੀ ਬਣਾਇਆ ਜਾਵੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਮਾਲਕਾਂ, ਉਨ੍ਹਾਂ ਦੇ ਪ੍ਰਾਈਵੇਟ ਪ੍ਰਬੰਧਕੀ ਅਦਾਰਿਆਂ ਨੂੰ ਆਮ ਸਵਾਰੀਆਂ ਨਾਲ ਉਚਿਤ ਵਿਹਾਰ ਕਰਨ ਅਤੇ ਆਪਣੇ ਡਰਾਈਵਰਾਂ/ਕੰਡਕਟਰਾਂ ਨੂੰ ਅਨੁਸਾਸ਼ਨ ਵਿੱਚ ਰਹਿਣ, ਸਵਾਰੀਆਂ ਨਾਲ ਮਿਲਵਰਤਣ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿੱਚ ਕੰਮ ਕਰਨ ਵਾਲੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਰਵਿਸ ਵਿੱਚ ਜੁਆਇਨ ਕਰਵਾਉਣ ਤੋਂ ਪਹਿਲਾਂ ਆਮ ਜਨਤਾ ਨਾਲ ਵਧੀਆ ਵਿਹਾਰ ਰੱਖਣ ਅਤੇ ਸੜਕੀ ਨਿਯਮਾਂ ਬਾਰੇ ਚੰਗੀ ਤਰ੍ਹਾਂ ਸਿੱਖਿਅਤ ਕਰਨ ਹਿੱਤ ਇੱਕ ਲਾਜ਼ਮੀ ਟ੍ਰੇਨਿੰਗ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ