Friday, December 19, 2025

Chandigarh

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

June 27, 2024 06:28 PM
SehajTimes

ਚੰਡੀਗੜ੍ਹ : ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।



ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।



ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ,ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਸ੍ਰੀ ਕੇਵਿਨ ਕੈਲੀ ਨਾਲ ਸ੍ਰੀ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਸ੍ਰੀ ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਸ੍ਰੀ ਕੈਰਬਰੇ ਓ'ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ