Sunday, October 26, 2025

Malwa

ਮਾਲੇਰਕੋਟਲਾ ਪੁਲਿਸ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥ : ਡਾ.ਸਿਮਰਤ ਕੌਰ

June 27, 2024 07:08 PM
ਅਸ਼ਵਨੀ ਸੋਢੀ

ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ, ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਮਾਲੇਰਕੋਟਲਾ :  ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਡਾ.ਸਿਮਰਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਕਪਤਾਨ ਪੁਲਿਸ (ਇੰਨ:)ਵੈਭਵ ਸਹਿਗਲ ਅਤੇ ਉਪ ਕਪਤਾਨ ਪੁਲਿਸ (ਇੰਨ:) ਸ੍ਰੀ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਿਆਂ ਵਿੱਚ ਕੁੱਲ 19 ਮੁਕੱਦਮਿਆਂ ਤਹਿਤ ਜ਼ਬਤ ਕੀਤੇ ਨਸ਼ੀਲੇ ਪਦਾਰਥ 391 ਕਿੱਲੋ 500 ਗਰਾਮ ਭੁੱਕੀ ਚੂਰਾ ਪੋਸਤ, 606 ਗਰਾਮ ਚਿੱਟਾ/ਹੀਰੋਇਨ ਅਤੇ 500 ਨਸ਼ੀਲੀਆਂ ਗੋਲੀਆਂ ਪਾਰਦਰਸ਼ੀ ਢੰਗ ਨਾਲ ਨਾਭਾ ਪੇਪਰ ਮਿੱਲ ਮਾਲੇਰਕੋਟਲਾ ਵਿਖੇ ਨਸ਼ਟ ਕੀਤਾ ਗਿਆ ਹੈ। ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਡਾ ਸਿਮਰਤ ਕੌਰ ਨੇ ਹੋਰ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਦੇ ਮੁਹੱਲਾ, ਪਿੰਡ ਪੱਧਰ ਤੇ ਸਰਚ ਆਪ੍ਰੇਸ਼ਨ (CASO) ਚਲਾਏ ਜਾ ਰਹੇ ਹਨ, ਸੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਸੱਕੀ ਥਾਵਾਂ ਜਿੱਥੇ ਨਸ਼ੀਲੇ ਪਦਾਰਥ ਲੁਕਾਏ ਅਤੇ ਛੁਪਾਏ ਜਾ ਸਕਦੇ ਹਨ, ਜਿਸ ਦੀ ਬਰੀਕੀ ਨਾਲ ਤਲਾਸ਼ੀ ਕੀਤੀ ਗਈ, ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਕੰਟਰੋਲ ਕਰਨ ਲਈ ਰਣਨੀਤੀ ਨੂੰ ਤੇਜ਼ ਕਰਦੇ ਹੋਏ, ਪੁਲਿਸ ਪੂਰੇ ਜ਼ਿਲ੍ਹਾ ਵਿੱਚ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਫਾਰਵਰਡ ਅਤੇ ਬੈਕਵਰਡ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਵੱਲੋਂ ਆਪਣੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ, ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਪਬਲਿਕ ਨੂੰ ਅਪੀਲ ਕੀਤੀ ਗਈ ਜੇਕਰ ਅਜਿਹੇ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਾਲੇ ਵਿਅਕਤੀਆਂ ਖ਼ਿਲਾਫ਼ ਕੋਈ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਾਲ 2024 ਦੌਰਾਨ  ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹਾ ਦੇ 87 ਮੁਕੱਦਮਿਆਂ ਦੇ ਨਸ਼ੀਲੇ ਪਦਾਰਥ 671 ਕਿੱਲੋਗਰਾਮ ਭੁੱਕੀ ਚੂਰਾ ਪੋਸਤ, 1 ਕਿੱਲੋ 548 ਗਰਾਮ ਹੀਰੋਇਨ, 25 ਗਰਾਮ ਨਸ਼ੀਲਾ ਪਾਊਡਰ, 11 ਨਸ਼ੀਲੀਆਂ ਸ਼ੀਸ਼ੀਆਂ, 338295 ਨਸ਼ੀਲੀਆਂ ਗੋਲੀਆਂ, 10 ਕਿੱਲੋ 175 ਗਰਾਮ ਹਰੇ ਪੌਦੇ ਨਸ਼ਟ ਕਰਾਏ ਗਏ ਸਨ ਅਤੇ 37 ਕਿੱਲੋ 350 ਗਰਾਮ ਅਫ਼ੀਮ ਜਮ੍ਹਾ ਕਰਵਾਈ ਗਈ ਹੈ।

 

 

 

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ