Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

PSPCL ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ : Harbhajan ETO

June 28, 2024 01:06 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ, ਜਦੋਂ ਕਿ ਪਿਛਲੇ ਸਾਲ 23 ਜੂਨ 2023 ਨੂੰ 15325 ਮੈਗਾਵਾਟ ਦੀ ਪੀਕ ਮੰਗ ਦਰਜ ਕੀਤੀ ਗਈ ਸੀ। ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੂਨ 2024 ਦੇ ਮਹੀਨੇ ਵਿੱਚ 28 ਫੀਸਦੀ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ (26 ਜੂਨ, 2024 ਤੱਕ 7464 ਮਿਲੀਅਨ ਯੂਨਿਟ ਬਨਾਮ 26 ਜੂਨ, 2023 ਤੱਕ 5853 ਮਿਲੀਅਨ ਯੂਨਿਟ)। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਮਈ 2024 ਦੇ ਮਹੀਨੇ ਦੌਰਾਨ 7231 ਮਿਲੀਅਨ ਯੂਨਿਟ ਦੀ ਸਪਲਾਈ ਕੀਤੀ ਜੋ ਕਿ ਮਈ 2023 ਦੌਰਾਨ ਸਪਲਾਈ ਕੀਤੇ 5270 ਮਿਲੀਅਨ ਯੂਨਿਟ ਤੋਂ 37 ਫੀਸਦੀ ਵੱਧ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ 'ਤੇ ਕੋਈ ਬਿਜਲੀ ਕੱਟ ਲਗਾਏ ਬਿਨਾਂ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਪੂਰੀ ਕੀਤੀ ਹੈ ਅਤੇ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਸਪਲਾਈ ਦਿੱਤੀ ਜਾ ਰਹੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ