Sunday, December 21, 2025

Malwa

ਕਿਸਾਨ ਆਗੂ ਵੱਲੋਂ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨੀ ਨਿੰਦਣਯੋਗ ਵਰਤਾਰਾ : ਛਾਜਲੀ 

June 28, 2024 06:13 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਸਾਨ ਆਗੂ ਵੱਲੋਂ ਦਲਿਤ ਨੌਜਵਾਨਾਂ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ ਨੂੰ ਨਿੰਦਣਯੋਗ ਵਰਤਾਰਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਦੇ ਦਬਾਅ ਹੇਠ ਆਕੇ ਪੁਲਿਸ ਪ੍ਰਸ਼ਾਸਨ ਦਲਿਤਾਂ ਦੀ ਆਵਾਜ਼ ਬੰਦ ਕਰਨ ਦਾ ਯਤਨ ਨਾ ਕਰੇ। ਮਜ਼ਦੂਰ ਆਗੂਆਂ ਨੇ ਕਿਹਾ ਕਿ ਦਲਿਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਪੂਰੀ ਵਾਹ ਲਾਵੇਗੀ। ਸ਼ੁੱਕਰਵਾਰ ਨੂੰ ਸੁਨਾਮ ਦੇ ਗੁਰਦੁਆਰਾ ਸੱਚਖਡ ਸਾਹਿਬ ਵਿਖੇ ਕੀਤੀ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪਿੰਡ ਘਰਾਂਚੋ ਦੇ ਇੱਕ ਕਿਸਾਨ ਆਗੂ ਵੱਲੋਂ ਦਲਿਤ ਨੌਜਵਾਨਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਮਾਮਲੇ ਦੀ ਪੜਤਾਲ ਕਰਨ ਲਈ ਗਠਿਤ ਤੱਥ ਖੋਜ ਕਮੇਟੀ ਵੱਲੋਂ ਜਾਰੀ ਪੜਤਾਲੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇੱਕ ਜ਼ਿੰਮੇਵਾਰ ਆਗੂ ਵੱਲੋਂ ਦੋ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਅਣਮਨੁੱਖੀ ਤਸ਼ੱਦਦ ਕ਼ਰਾਰ ਦਿੱਤਾ ਗਿਆ ਹੈ, ਜੋ ਬਰਦਾਸ਼ਿਤ ਯੋਗ ਨਹੀਂ, ਜਾਂਚ ਕਮੇਟੀ ਨੇ ਪੜਤਾਲੀਆ ਰਿਪੋਰਟ ਵਿੱਚ ਵਿਸ਼ੇਸ਼ ਤੌਰ ਲਿਖਿਆ ਹੈ ਕਿ ਉਸਦਾ ਅਜਿਹਾ ਵਰਤਾਰਾ ਜ਼ਿੰਮੇਵਾਰ ਆਗੂਆਂ ਵਾਲਾ ਨਹੀਂ ਲੱਗਿਆ। ਉਨ੍ਹਾਂ ਕਿਹਾ ਕਿ ਸਬੰਧਿਤ ਥਾਣਾ ਮੁਖੀ ਨੇ ਰਿਪੋਰਟ ਵਿੱਚ ਦੱਸਿਆ ਕਿ ਪੁਲਿਸ ਦੋਵੇਂ ਨੌਜਵਾਨ ਮੁੰਡਿਆਂ ਨੂੰ ਮੌਕੇ ਤੋਂ ਲੈ ਕੇ ਆਈ ਹੈ। 
ਕਿਸਾਨਾਂ ਨੇ ਇਕੱਠੇ ਹੋਕੇ ਥਾਣੇ ਅੱਗੇ ਧਰਨਾ ਲਾ ਦਿੱਤਾ ਜਿਸ ਕਾਰਨ ਜਖਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ 'ਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲਾ ਕਿਸਾਨ ਆਗੂ ਖੁਦ ਵੀ ਮੰਨ ਰਿਹਾ ਹੈ ਕਿ ਜਦੋਂ ਤੱਕ ਮੈਂ ਥੱਕਿਆ ਨਹੀਂ ਉਦੋਂ ਤੱਕ ਮੁੰਡਿਆਂ ਨੂੰ ਕੁੱਟਦਾ ਰਿਹਾ। ਉਕਤ ਅਤੀ ਸੰਜੀਦਾ ਮਾਮਲੇ ਦੀ ਤੱਥ ਖੋਜ ਕਮੇਟੀ ਨੇ ਪੜਤਾਲੀਆ ਰਿਪੋਰਟ ਵਿੱਚ ਲਿਖਿਆ ਹੈ ਕਿ ਕੁੱਟਮਾਰ ਕਰਨ ਵਾਲੇ ਕਿਸਾਨ ਆਗੂ ਦੀ ਮਾਨਸਿਕਤਾ ਜੱਗ ਜ਼ਾਹਿਰ ਹੋ ਗਈ ਹੈ। ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਉਕਤ ਵਰਤਾਰੇ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਹੋਈ ਇਸ ਕੁੱਟਮਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਖਿਲਾਫ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿੱਚ ਪੂਰਨ ਤੌਰ ਤੇ ਦਲਿਤ ਨੌਜਵਾਨਾਂ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਵਾਲੇ ਕਿਸਾਨ ਆਗੂ ਦੇ ਹੱਕ ਵਿੱਚ ਭੁਗਤ ਰਹੇ ਹਨ ਜਦਕਿ ਅਜਿਹੇ ਵਿਅਕਤੀ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ  ਖ਼ਾਰਜ ਕਰਨਾ ਚਾਹੀਦਾ ਸੀ। ਕਾਮਰੇਡ ਗੋਬਿੰਦ ਛਾਜਲੀ ਨੇ ਪੁਲਿਸ ਕਾਰਵਾਈ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਕਿਸਾਨ ਆਗੂ ਤੇ ਐਸ ਸੀ ਐੱਸ ਟੀ ਐਕਟ ਤੇ ਹੋਰ ਧਰਾਵਾਂ ਲਾਉਣੀਆਂ ਬਣਦੀਆਂ ਸਨ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਜਥੇਬੰਦੀ ਦੇ ਆਗੂ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਕਿਸਾਨ ਆਗੂ ਨੂੰ ਬਚਾਉਣ ਤੇ ਲੱਗੇ ਹੋਏ ਹਨ। ਛਾਜਲੀ ਨੇ ਸਮੁੱਚੀਆਂ ਸਮਾਜ ਸੇਵੀ ਸੰਸਥਾਵਾਂ, ਇਨਸਾਫ ਪਸੰਦ ਕਿਸਾਨ, ਮਜ਼ਦੂਰ ਜਥੇਬੰਦੀਆਂ ਨੂੰ ਕੁੱਟਮਾਰ ਦਾ ਸ਼ਿਕਾਰ ਦਲਿਤ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਇਕ ਸਾਂਝੇ ਪਲੇਟਫਾਰਮ ਤੇ ਇਕੱਤਰ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਕਾਮਰੇਡ ਬਿੱਟੂ ਸਿੰਘ ਖੋਖਰ, ਜਿਲ੍ਹਾ ਕਮੇਟੀ ਮੈਂਬਰ ਧਰਮਪਾਲ ਸੁਨਾਮ, ਸੇਬੀ ਖੰਡੇਬਾਦ, ਕੁਲਵੰਤ ਛਾਜਲੀ, ਜੰਟਾ ਸਿੰਘ ਛਾਜਲੀ ਵੀ ਹਾਜ਼ਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ 

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

ਬਿਜਲੀ ਬਿਲ ਪਾਸ ਕਰਨ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ