Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

June 28, 2024 07:23 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ  ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼