Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ : ਸੁੱਕੀਆਂ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

June 29, 2024 02:16 PM
SehajTimes

18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ 'ਚ ਪਾਣੀ ਦਾ ਵਹਾਅ ਹੋਇਆ ਸ਼ੁਰੂ

ਇਸ ਵਰ੍ਹੇ ਕਰੀਬ 1,573 ਖਾਲੇ ਕੀਤੇ ਬਹਾਲ

ਚੰਡੀਗੜ੍ਹ : ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨ ਸਣੇ ਹੋਰ ਪਾਣੀ ਪ੍ਰਬੰਧਨ ਪਹਿਲਕਦਮੀਆਂ ਕਰਕੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਖੇਤਾਂ ਤੱਕ ਪਾਣੀ ਪਹੁੰਚਾਉਣ ਦੀਆਂ ਪਹਿਲਕਦਮੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ 'ਤੇ ਪਾਣੀ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਥਾਵਾਂ 35-40 ਵਰ੍ਹਿਆਂ ਤੋਂ ਸੁੱਕੀਆਂ ਸਨ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ, "ਸਥਾਈ ਜਲ ਪ੍ਰਬੰਧਨ ਸਬੰਧੀ ਸਰਕਾਰ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਅਸੀਂ ਇਸ ਵਰ੍ਹੇ ਪਹਿਲਾਂ ਹੀ 114 ਸਥਾਨਾਂ 'ਤੇ ਖਾਲਿਆਂ ਨੂੰ ਬਹਾਲ ਕੀਤਾ ਹੈ। ਇਨ੍ਹਾਂ ਵਿਚੋਂ 13 ਖੇਤਰਾਂ ਨੂੰ 40 ਸਾਲਾਂ ਤੋਂ ਬਾਅਦ, ਦੋ ਖੇਤਰਾਂ ਨੂੰ 35 ਸਾਲਾਂ ਬਾਅਦ, ਪੰਜ ਖੇਤਰਾਂ ਨੂੰ 25 ਸਾਲਾਂ ਬਾਅਦ ਅਤੇ ਲਗਭਗ 50 ਥਾਵਾਂ ਨੂੰ 18 ਸਾਲਾਂ ਬਾਅਦ ਪਾਣੀ ਮਿਲਿਆ ਹੈ। ਇਹ ਖੇਤਰ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ, ਰੋਪੜ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਹਨ। ਇਸ ਤੋਂ ਇਲਾਵਾ ਖਾਲਿਆਂ ਦੀ ਬਹਾਲੀ ਲਈ ਪਿਛਲੇ ਸਾਲ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲ ਸਰੋਤ ਵਿਭਾਗ ਵੱਲੋਂ ਇਸ ਸਾਲ ਵੀ ਲਗਭਗ 1573 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।

ਸਿੰਜਾਈ ਦੇ ਬੁਨਿਆਦੀ ਢਾਂਚੇ ਵਿੱਚ ਅਹਿਮ ਪ੍ਰਾਪਤੀਆਂ ਉਜਾਗਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਕੰਢੀ ਨਹਿਰ ਪ੍ਰਾਜੈਕਟ ਦੋ ਦਹਾਕੇ ਪਹਿਲਾਂ ਸ਼ੁਰੂ ਹੋਇਆ ਸੀ ਪਰ ਕਿਸਾਨਾਂ ਤੱਕ ਪਾਣੀ ਨਹੀਂ ਸੀ ਪਹੁੰਚ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨੇ ਕੰਢੀ ਨਹਿਰੀ ਨੈਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਪੁਨਰ-ਨਿਰਮਾਣ ਮੁਹਿੰਮ ਚਲਾਈ ਜਿਸ ਦੇ ਸਿੱਟੇ ਵਜੋਂ 18 ਸਾਲਾਂ ਦੇ ਸੁੱਕੇ ਦੌਰ ਉਪਰੰਤ ਆਖ਼ਰਕਾਰ ਕੰਢੀ ਨਹਿਰ ਵਿੱਚ ਪਾਣੀ ਦਾ ਵਹਾਅ ਸ਼ੁਰੂ ਹੋਇਆ ਹੈ। ਜ਼ਿਕਰਯੋਗ ਹੈ ਕਿ ਜਿੱਥੇ ਪਿਛਲੇ ਵਰ੍ਹੇ ਬਹਾਲ ਕੀਤੇ ਨਹਿਰੀ ਖਾਲੇ ਸਰਕਾਰੀ ਜ਼ਮੀਨਾਂ 'ਤੇ ਸਨ, ਉਥੇ ਹੀ ਇਸ ਸਾਲ ਕਿਸਾਨਾਂ ਦੀ ਸਹਿਮਤੀ ਨਾਲ ਨਿੱਜੀ ਜ਼ਮੀਨਾਂ 'ਚ ਵਗਦੇ ਖਾਲਿਆਂ ਨੂੰ ਵੀ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਇਹ ਕੰਮ ਅਸੰਭਵ ਮੰਨਿਆ ਜਾਂਦਾ ਸੀ ਅਤੇ ਇਸ ਸਬੰਧੀ ਕੋਈ ਉਪਰਾਲਾ ਵੀ ਨਹੀਂ ਸੀ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਨੈੱਟਵਰਕ ਨੂੰ ਮੁੜ ਸੁਰਜੀਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਲ ਸਰੋਤ ਪ੍ਰਬੰਧਨ ਅਤੇ ਪਾਣੀ ਦੀ ਸੁਜੱਚੀ ਵੰਡ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੂਰੇ ਖੇਤਰ ਵਿੱਚ ਖੇਤੀਬਾੜੀ ਪੈਦਾਵਾਰ ਨੂੰ ਹੁਲਾਰਾ ਮਿਲੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ