Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਸਿਹਤ ਕਾਮੇ 6 ਨੂੰ ਜਲੰਧਰ ਚ, ਸਰਕਾਰ ਖਿਲਾਫ ਕਰਨਗੇ ਪ੍ਰਦਰਸ਼ਨ 

June 29, 2024 03:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਮਲਟੀਪਰਪਜ਼ ਹੈਲਥ ਇੰਪਲਾਈਜ ਮੇਲ/ਫੀਮੇਲ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿਹਤ ਕਰਮਚਾਰੀ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਵਾਅਦੇ ਯਾਦ ਕਰਵਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੰਢੂਆ, ਕੁਲਵਿੰਦਰ ਸਿੰਘ ਸਿੱਧੂ, ਜਸਵਿੰਦਰ ਸਿੰਘ, ਗੁਰਪ੍ਰੀਤ ਗੁੱਜਰਾਂ,  ਰਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਜ਼ਿਲ੍ਹਾ ਆਗੂ ਦਲਜੀਤ ਢਿੱਲੋਂ  ਕੁਲਦੀਪ ਕੌਹਰੀਆਂ, ਨਰੇਸ਼ ਕੁਮਾਰ, ਪ੍ਰਾਣ ਨਾਥ ਅਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਮੰਗਾਂ ਨੂੰ ਅਣਗੌਲਿਆਂ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸੂਬੇ ਦੀ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੁਲਾਜ਼ਮ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚੋਂ ਵਧੇਰੇ ਗਿਣਤੀ ਮੁਲਾਜ਼ਮ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਗੁਰਸੇਵਕ ਸਿੰਘ ਸੰਗਤੀਵਾਲਾ, ਜਗਦੀਪ ਸਿੰਘ, ਜਗਸੀਰ ਸੁਨਾਮ, ਕੁਲਦੀਪ ਗਰਗ, ਗੁਰਤੇਜ ਸਿੰਘ, ਦਵਿੰਦਰ ਸਿੰਘ  ਸੁਨਾਮ, ਮਨਜਿੰਦਰ ਬਾਲੀਆਂ, ਗੁਰਪ੍ਰੀਤ ਸਿੰਘ ਤੁੰਗਾਂ, ਬਾਲ ਕ੍ਰਿਸ਼ਨ, ਨਗਿੰਦਰ ਮਾਨਾ, ਅਮਨਦੀਪ ਸਿੰਘ, ਮਨਜੀਤ ਲੱਡਾ, ਹਰਦੀਪ ਸਿੰਘ, ਸੁਰਿੰਦਰ ਸਿੰਘ, ਖੁਸਪ੍ਰੀਤ ਸਿੰਘ, ਕਮਲ ਕੁਮਾਰ, ਸੁਖਜਿੰਦਰ ਮੌੜਾਂ, ਜਗਮੇਲ ਤੁੰਗਾਂ ਆਦਿ ਹਾਜ਼ਰ ਸਨ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ