Thursday, November 20, 2025

Sports

ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰ ਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ

June 29, 2024 04:48 PM
SehajTimes
ਪਟਿਆਲਾ : ਚੈੱਕ ਰਿਪਬਲਿਕ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਰੈੰਕਿੰਗ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਅਤੇ ਪੂਜਾ ਨੇ  ਰਿਕਰਵ ਮਿਕਸ ਟੀਮ ਈਵੈਂਟ ਦੇ ਫ਼ਾਈਨਲ ਵਿੱਚ ਪੋਲੈਂਡ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਭਾਰਤ ਦੀ ਝੋਲ਼ੀ ਪਾਇਆ ਹੈ। ਪਰੀ-ਕੁਆਰਟਰ ਫ਼ਾਈਨਲ ਵਿੱਚ ਯੂ. ਐੱਸ. ਏ., ਕੁਆਰਟਰ ਫ਼ਾਈਨਲ ਵਿੱਚ ਜਪਾਨ ਅਤੇ ਸੈਮੀ ਫ਼ਾਈਨਲ ਵਿੱਚ ਚੀਨ ਨੂੰ ਹਰਾਉਣ ਤੋਂ ਬਾਅਦ ਇਹ ਮਿਕਸ ਟੀਮ ਪੋਲੈਂਡ ਦੀ ਟੀਮ ਨਾਲ਼ ਭਿੜੀ ਸੀ। ਇਸ ਪ੍ਰਾਪਤੀ ਦੇ ਨਾਲ਼ ਹੀ ਪੂਜਾ ਨੇ ਰਿਕਰਵ ਵਿਮੈਨ ਟੀਮ ਵਿੱਚ ਸੋਨ ਤਗ਼ਮਾ ਅਤੇ ਹਰਵਿੰਦਰ ਸਿੰਘ ਨੇ ਕਾਂਸੀ ਤਗ਼ਮਾ ਵੀ ਜਿੱਤ ਲਿਆ ਹੈ।
 
 
ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਦੋਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਅਤੇ ਪੈਰਾ ਓਲਿੰਪਕਸ ਪੈਰਿਸ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਯੂਨੀਵਰਸਿਟੀ ਤੋਂ ਇਹ ਦੋ ਪੈਰਾ ਤੀਰਅੰਦਾਜ਼ ਹੁਣ 2024 ਦੀਆਂ ਪੈਰਾ ਓਲਿੰਪਕਸ ਪੈਰਿਸ ਵਿੱਚ ਸ਼ਿਰਕਤ ਕਰਨਗੇ।
 

Have something to say? Post your comment

 

More in Sports

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਅਕੇਡੀਆ ਵਰਲਡ ਸਕੂਲ ਦੀ ਟੀਮ ਕ੍ਰਿਕਟ 'ਚ ਰਹੀ ਅੱਵਲ