Tuesday, September 16, 2025

Chandigarh

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ

June 29, 2024 05:16 PM
SehajTimes

ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਲਈ ਮੋਹਾਲੀ ਦੇ ਐੱਸ.ਐੱਸ.ਪੀ ਨੂੰ ਕੀਤਾ ਫ਼ੋਨ

ਮੋਹਾਲੀ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ, ਕਿਸੇ ਨੂੰ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫੇਜ਼ 10, ਮੋਹਾਲੀ ਦੀ ਜਿਊਲਰੀ ਸ਼ਾਪ ਜਿੱਥੇ ਬੀਤੇ ਦਿਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰ ਦੀ ਨੋਕ 'ਤੇ ਲੁੱਟ ਕੀਤੀ ਗਈ ਸੀ, ਦਾ ਦੌਰਾ ਕਰਕੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ।


ਸ੍ਰੀ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਇਸ ਮੁੱਦੇ ’ਤੇ ਪਹਿਲਾਂ ਹੀ ਐਸਐਸਪੀ ਡਾਕਟਰ ਸੰਦੀਪ ਗਰਗ ਨਾਲ ਗੱਲ ਹੋ ਚੁੱਕੀ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਦੋਸ਼ੀ ਜਲਦੀ ਹੀ ਸਲਾਖਾਂ ਦੇ ਪਿੱਛੇ ਹੋਣਗੇ ਅਤੇ ਪੁਲੀਸ ਟੀਮਾਂ ਪਹਿਲਾਂ ਹੀ ਉਨ੍ਹਾਂ ਦੀ ਭਾਲ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਭੈੜੇ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ੀਰੋ ਬਰਦਾਸ਼ਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਦਿਨ-ਦਿਹਾੜੇ ਵਾਪਰੀ ਇਸ ਘਟਨਾ ਦਾ ਵੀ ਸਖ਼ਤ ਨੋਟਿਸ ਲਿਆ ਹੈ ਅਤੇ ਭਵਿੱਖ ਵਿੱਚ ਅਜਿਹੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕੇ। ਪੁਲਿਸ ਦੀ ਮਦਦ ਨਾਲ ਉਚਿਤ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਵਪਾਰੀਆਂ ਨੂੰ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਨਾ ਕਰਨਾ ਪਵੇ।


ਉਨ੍ਹਾਂ ਕਿਹਾ ਕਿ ਅਪਰਾਧੀਆਂ ਪ੍ਰਤੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਸ਼ਹਿਰ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਗਸ਼ਤ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਿ ਲਗਭਗ 401 ਕੈਮਰਿਆਂ ਦੇ ਨਾਲ ਸ਼ਹਿਰ ਵਾਸੀਆਂ ਲਈ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਵਿੱਚ ਹੋਰ ਮਦਦ ਕਰੇਗਾ।

Have something to say? Post your comment

 

More in Chandigarh

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ