Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲ਼ੀ ਵਿਤੀ ਸਹਾਇਤਾ 

July 01, 2024 02:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਦੀਆਂ ਬਰੂਹਾਂ ਤੇ ਵਸੀ ਟਿੱਬੀ ਰਵਿਦਾਸਪੁਰਾ ਵਿਖੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਦੀ ਮਾੜੀ ਸੋਚ ਕਾਰਨ ਕਰੀਬ ਤਿੰਨ-ਚਾਰ ਮਹੀਨੇ ਪਹਿਲਾਂ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਤਰਫੋਂ ਵਿੱਤੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ। ਟਿੱਬੀ ਰਵਿਦਾਸਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪੀੜਿਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਸੁਨਾਮ ਅਤੇ ਦਿੜ੍ਹਬਾ ਹਲਕੇ ਦੇ ਖੇਤਰਾਂ ਵਿੱਚ ਵਾਪਰੀ ਇਸ ਬੇਹੱਦ ਦੁਖਾਂਤਕ ਘਟਨਾ ਵਿੱਚ ਕੀਮਤੀ ਜਾਨਾਂ ਗੁਆਉਣ ਵਾਲਿਆਂ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਿਤ ਪਰਿਵਾਰਾਂ ਦੇ ਦੁੱਖ ਨੂੰ ਥੋੜਾ ਘਟਾਉਣ ਦੇ ਯਤਨ ਵਜੋਂ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨਾਂ ਨੇ ਟਿੱਬੀ ਰਵਿਦਾਸਪੁਰਾ ਦੇ 9 ਪੀੜਿਤ ਪਰਿਵਾਰਾਂ ਨੂੰ 45 ਲੱਖ ਰੁਪਏ ਦੇ ਚੈੱਕ ਵਿੱਤੀ ਸਹਾਇਤਾ ਵਜੋਂ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਹ ਸਹਾਇਤਾ ਰਾਸ਼ੀ ਇਹਨਾਂ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਘਰੇਲੂ ਜਰੂਰਤਾਂ ਨੂੰ ਪੂਰਾ ਕਰਨ ਵਿੱਚ ਸਹਿਯੋਗ ਕਰੇਗੀ। ਉਹਨਾਂ ਕਿਹਾ ਕਿ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲੇ ਮੌਤ ਦੇ ਵਪਾਰੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਲਈ ਸਰਕਾਰ ਨੂੰ ਵਧ ਚੜ ਕੇ ਸਹਿਯੋਗ ਦੇਣ ਤਾਂ ਜੋ ਸੂਬੇ ਅੰਦਰ ਮੁੜ ਅਜਿਹੀਆਂ ਦੁਖਾਂਤਕ ਘਟਨਾਵਾਂ ਨਾ ਵਾਪਰ ਸਕਣ ਅਤੇ ਸਭ ਨਾਗਰਿਕਾਂ ਦੇ ਮਿਲਵਰਤਨ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ। ਉਹਨਾਂ ਇਹ ਵੀ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਭੇਟ ਚੜਾਉਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਅਮਰੀਕ ਸਿੰਘ ਧਾਲੀਵਾਲ, ਮਨੀ ਸਰਾਓ, ਗੁਰਤੇਗ ਸਿੰਘ ਨਿੱਕਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਕਾਲਾ ਟਿੱਬੀ, ਸੋਹਨ ਸਿੰਘ, ਜੋਗਿੰਦਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ