Thursday, November 27, 2025

Health

ਸਿਹਤ ਬਲਾਕ ਖਿਆਲਾ ਕਲਾਂ ਵਿਖੇ ਕੀਤੀ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ

July 01, 2024 03:04 PM
SehajTimes

ਮਾਨਸਾ : ਸਿਹਤ ਬਲਾਕ ਖਿਆਲਾ ਕਲਾਂ ਵੱਲੋ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਹੁਕਮਾਂ ਅਤੇ ਡਾ ਹਰਦੇਵ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦੂ ਬਾਂਸਲ ਨੇ ਜਾਣਕਾਰੀ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਿਹਤ ਟੀਮਾਂ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਜਲਸਰੋਤ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਵੇਗੀ।

ਇਹ ਮੁਹਿੰਮ “ ਦਸਤਾਂ ਦੀ ਰੋਕਥਾਮ, ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ ਆਪਣਾ ਖਿਆਲ” ਸਲੋਗਨ ਤਹਿਤ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਲੱਗਣ ਦਾ ਖਤਰਾ ਜਿਆਦਾ ਹੁੰਦਾ ਹੈ,ਦੌਰਾਨ ਤੀਬਰ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਡਾਕਟਰ ਨੇਹਾ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦੋ ਲੱਖ ਮੌਤਾਂ ਕੇਵਲ ਦਸਤ ਰੋਗ ਕਾਰਨ ਹੀ ਹੁੰਦੀਆਂ ਹਨ, ਜਿਨਾਂ ਵਿਚੋਂ ਇਕ ਲੱਖ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ।

ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਲਾਕ ਖਿਆਲਾ ਕਲਾਂ ਅਧੀਨ ਏਰੀਏ ਵਿੱਚ 5 ਸਾਲ ਤੋਂ ਘੱਟ ਉਮਰ ਦੇ 18245 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਪੂਰਨ ਇਲਾਜ ਲਈ ਜਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ।

ਕਮਿਊਨਿਟੀ ਸਿਹਤ ਅਫ਼ਸਰ ਦਿਲਰਾਜ ਕੌਰ ਅਤੇ ਦੁਰਗਾ ਰਾਮ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਸਤ ਰੋਕੂ ਮੁਹਿੰਮ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿੰਕ ਕਾਰਨਰ ਅਤੇ ਹੱਥ ਧੋਣ ਦੇ ਤਰੀਕੇ ਸੰਬੰਧੀ ਸਕੂਲਾਂ ਵਿੱਚ ਸਿਹਤਮੰਦ ਆਦਤਾਂ ਅਪਨਾਉਣ ਲਈ ਸੰਚਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਆਮ ਲੋਕ ਤੱਕ ਇਸ “ਦਸਤ ਰੋਕੂ ਮੁਹਿੰਮ” ਦੀ ਮਹੱਤਤਾ ਸੰਬੰਧੀ ਸੰਦੇਸ਼ ਘਰ ਘਰ ਤੱਕ ਪਹੁੰਚ ਸਕੇ। ਇਸ ਮੌਕੇ ਸਰਬਜੀਤ ਕੌਰ, ਸਰਬਜੀਤ ਸਿੰਘ, ਦੀਦਾਰ ਸਿੰਘ ਆਦਿ ਸਿਹਤ ਕਰਮਚਾਰੀ ਹਾਜਰ ਸਨ।

 

 

Have something to say? Post your comment

 

More in Health

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ