Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

July 01, 2024 04:51 PM
SehajTimes

ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡਾਂ ਨੂੰ ਖਰਚ ਕਰਨ ਦੀ ਮਨਜੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 'ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ।  ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in  'ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ