Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਫ਼ੌਜਦਾਰੀ ਕਾਨੂੰਨਾਂ ਦੇ ਸੋਧ ਦੀਆਂ ਕਾਪੀਆਂ ਫੂਕਕੇ ਕੀਤਾ ਰੋਸ ਪ੍ਰਦਰਸ਼ਨ

July 01, 2024 06:47 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਫ਼ੌਜਦਾਰੀ ਕਾਨੂੰਨਾਂ ਵਿੱਚ ਕੀਤੀ ਸੋਧ ਤੋਂ ਬਾਅਦ ਲਾਗੂ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਆਗੂਆਂ ਏਕਤਾ ਉਗਰਾਹਾਂ, ਪੈਨਸ਼ਨਰ ਐਸੋਸੀਏਸ਼ਨ ਸਮੇਤ ਹੋਰਨਾਂ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਸੁਨਾਮ ਵਿਖੇ ਐਸਡੀਐਮ ਦਫ਼ਤਰ ਅੱਗੇ ਕਾਨੂੰਨ ਦੀਆਂ ਕਾਪੀਆਂ ਫੂਕਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਜੀਤ ਸਿੰਘ ਬੰਗਾ, ਤਰਕਸ਼ੀਲ ਸੁਸਾਇਟੀ ਦੇ ਆਗੂ ਦਵਿੰਦਰ ਸਿੰਘ, ਅਧਿਆਪਕ ਆਗੂ ਦਾਤਾ ਨਮੋਲ, ਦਾਰਾ ਸਿੰਘ ਕੋਕੋ ਮਾਜਰੀ, ਭੋਲਾ ਸਿੰਘ ਸੰਗਰਾਮੀ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਫ਼ੌਜਦਾਰੀ ਕਾਨੂੰਨਾਂ ਵਿੱਚ ਸੋਧਾਂ ਕਰਕੇ ਸੰਘਰਸ਼ ਕਰਕੇ ਲੋਕ ਹਿਤਾਂ ਅਤੇ ਜੁਲਮ ਦੇ ਖਿਲਾਫ ਲੜ ਰਹੇ ਲੋਕਾਂ ਦੀ ਅਵਾਜ ਨੂੰ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋੰ ਪਹਿਲਾਂ ਹੀ ਯੂਏਪੀਏ ਵਰਗੇ ਕਾਨੂੰਨ ਬਣਾਕੇ ਲੋਕਾਂ ਦੀ ਅਵਾਜ ਬਣੇ ਅਰੁੰਧਤੀ ਰਾਏ ਅਤੇ ਪ੍ਰੇ, ਸ਼ੇਖ ਸੌਕਤ ਹੁਸੈਨ ਵਰਗੇ ਲੋਕਾਂ ਉਤੇ 14 ਸਾਲਾਂ ਬਾਅਦ ਯੂਏਪੀਏ ਲਾਕੇ ਜੇਲ ਸੁੱਟ ਦਿੱਤਾ। ਉਕਤ ਆਗੂਆਂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬੰਦ ਕਰਨ ਲਈ ਕੇਂਦਰ ਸਰਕਾਰ ਤਾਨਾਸ਼ਾਹੀ ਵਤੀਰਾ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਈਪੀਸੀ ਦੀਆਂ ਧਾਰਾਵਾਂ ਨੂੰ ਖਤਮ ਕਰਕੇ ਨਵੇਂ ਬੀ ਐਨ ਐਸ ਕਾਨੂੰਨ ਲਾਗੂ ਕਰਕੇ ਲੋਕਾਂ ਦੇ ਮੌਲਿਕ ਅਧਿਕਾਰਾਂ ਉਤੇ ਡਾਕਾ ਮਾਰਿਆ ਗਿਆ ਹੈ। ਅਜਿਹੇ ਵਰਤਾਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਕ ਦੇ ਲੋਕਾਂ ਵਿੱਚ ਇਹ ਭੁਲੇਖਾ ਪਾਇਆ ਜਾ ਰਿਹਾ ਕਿ ਅੰਗਰੇਜਾਂ ਦੇ ਬਣਾਏ ਕਾਨੂੰਨਾਂ ਨੂੰ ਖਤਮ ਕਰਕੇ ਦੇਸ਼ ਨੇ ਆਪਣੇ ਕਾਨੂੰਨ ਬਣਾਏ ਹਨ ਪਰ ਪਰਦੇ ਪਿੱਛੇ ਲੋਕਾਂ ਦੇ ਅਧਿਕਾਰਾਂ ਉਤੇ ਡਾਕਾ ਮਾਰਨ ਦੀ ਕੰਮ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਫੂਕਕੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ