Wednesday, September 17, 2025

Malwa

ਉਰਦੂ ਭਾਸ਼ਾ ਦੀ ਸਿਖਲਾਈ ਲਈ 10 ਜੁਲਾਈ ਤੱਕ ਕਰਵਾਇਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

July 02, 2024 02:07 PM
SehajTimes

ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 01 ਜੁਲਾਈ, 2024 ਤੋਂ ਉਰਦੂ ਆਮੋਜ਼ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਾਖਲੇ ਦੇ ਫਾਰਮ ਭਰਨ ਦੀ ਮਿਤੀ 30 ਜੂਨ 2024 ਸੀ, ਜਿਸ ਨੂੰ 10 ਜੁਲਾਈ, 2024 ਤੱਕ ਵਧਾ ਦਿੱਤਾ ਗਿਆ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ। 'ਉਰਦੂ ਆਮੋਜ਼' ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala@gmail.com ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment