Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਕਿਯੂ ਉਗਰਾਹਾਂ ਨੇ ਰੋਕਿਆ ਦੋ ਘਰਾਂ ਦਾ ਵਾਰੰਟ ਕਬਜ਼ਾ

July 03, 2024 05:51 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਨੇ ਪਿਛਲੇ ਦੋ ਦਿਨਾਂ ਅੰਦਰ ਸੁਨਾਮ ਬਲਾਕ ਦੇ ਪਿੰਡ ਫਲੇੜਾ ਅਤੇ ਤਰੰਜੀਖੇੜਾ (ਖਡਿਆਲੀ) ਵਿੱਚ ਵਿੱਚ ਦੋ ਘਰਾਂ ਨੂੰ ਜ਼ਿੰਦਾ ਲੱਗਣ ਤੋਂ ਬਚਾਇਆ, ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਅਜੈਬ ਸਿੰਘ ਜਖੇਪਲ ਅਤੇ ਗਗਨਦੀਪ ਸਿੰਘ ਚੱਠਾ ਨਨਹੇੜਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ-ਮਜਦੂਰ ਪਹਿਲਾਂ ਹੀ ਕਰਜ਼ੇ ਦੀ ਮਾਰ ਕਾਰਨ ਖ਼ੁਦਕੁਸ਼ੀਆਂ ਕਰ ਰਿਹਾ ਹੈ ਉਪਰੋਂ ਕਥਿਤ ਤੌਰ ਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਨੇ ਪੰਜਾਬ ਵਿੱਚ ਕਰਜ਼ੇ ਦਾ ਜਾਲ਼ ਵਿਛਾਅ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨਿੱਜੀ ਫਾਈਨਾਂਸ ਕੰਪਨੀਆਂ ਕਿਸਾਨ ਮਜ਼ਦੂਰਾਂ ਨੂੰ ਕਰਜ਼ੇ ਦੇ ਜਾਲ਼ ਵਿੱਚ ਫਸਾਕੇ ਮਨ ਮਰਜ਼ੀ ਦੇ ਵਿਆਜ਼ ਅਤੇ ਮਨ ਮਰਜ਼ੀ ਨਾਲ ਬੀਮੇ ਕਰਨੇ ਇਹਨਾਂ ਕੰਪਨੀਆਂ ਦਾ ਪੇਸ਼ਾ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਾਈਨਾਂਸ ਕੰਪਨੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਰਜ਼ੇ ਬਦਲੇ ਨਾ ਕਿਸੇ ਕਿਸਾਨ ਦੀ ਜ਼ਮੀਨ ਅਤੇ ਨਾ ਹੀ ਕਿਸੇ ਦਾ ਘਰ ਨਿਲਾਮ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਗੁਰਸੇਵਕ ਸਿੰਘ ਅਤੇ ਸੁਖਦੇਵ ਸਿੰਘ ਪਿੰਡ ਫਲੇੜਾ ਦੇ ਘਰ ਨੂੰ ਪ੍ਰਸ਼ਾਸਨ ਜ਼ਿੰਦਰੇ ਲਾਉਣ ਆਇਆ ਸੀ ਪਰ ਜਥੇਬੰਦੀ ਦੇ ਰੋਹ ਨੂੰ ਦੇਖਦੇ ਹੋਏ ਪ੍ਰਸ਼ਾਸਨ ਬੇਰੰਗ ਵਾਪਸ ਮੁੜ ਗਿਆ, ਅਤੇ ਬੁੱਧਵਾਰ ਨੂੰ ਪਿੰਡ ਤਰੰਜੀਖੇੜਾ (ਖਡਿਆਲੀ) ਦੇ ਕਿਸਾਨ ਸੁਖਦੇਵ ਸਿੰਘ, ਪਰਮਜੀਤ ਕੌਰ, ਗੁਰਦੀਪ ਸਿੰਘ ਦੇ ਘਰ ਨੂੰ ਪ੍ਰਸ਼ਾਸਨ ਜ਼ਿੰਦਰੇ ਲਾਉਣ ਆਇਆ ਸੀ ਪਰ ਜਥੇਬੰਦੀ ਦੇ ਰੋਹ ਨੂੰ ਦੇਖਦੇ ਪ੍ਰਸ਼ਾਸਨ ਜ਼ਿੰਦਾ ਨਾ ਲਾ ਸਕਿਆ, ਇਸ ਮੌਕੇ ਆਗੂਆਂ ਨੇ ਕਿਹਾ ਕਿ ਫਾਈਨਾਂਸ ਕੰਪਨੀਆਂ ਦੀ ਲੁੱਟ ਬੰਦ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਸਖ਼ਤ ਸੰਘਰਸ਼ ਵਿੱਢੇ ਜਾਣਗੇ ਅਤੇ ਸੂਦਖੋਰ ਫਾਈਨਾਂਸ ਕੰਪਨੀਆਂ ਨੂੰ ਮਨਮਾਨੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ। ਇਸ ਮੌਕੇ ਸੁਨਾਮ ਬਲਾਕ ਦੇ ਆਗੂ  ਮਨੀ ਸਿੰਘ ਭੈਣੀ, ਇੰਦਰਜੀਤ ਸਿੰਘ ਉਗਰਾਹਾਂ, ਭਗਵਾਨ ਸਿੰਘ ਸੁਨਾਮ ਅਤੇ ਕਰੀਬ ਇੱਕ ਦਰਜਨ ਪਿੰਡ ਇਕਾਈਆਂ ਦੇ ਕਿਸਾਨ ਮਜ਼ਦੂਰ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ