Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਡੇਅਰੀ ਵਿਕਾਸ ਵਿਭਾਗ ਵੱਲੋਂ  ਦੋ ਹਫਤਿਆਂ ਦਾ ਸਿਖਲਾਈ ਬੈਚ 15 ਜੁਲਾਈ ਤੋਂ : ਡਿਪਟੀ ਡਾਇਰੈਕਟਰ

July 03, 2024 06:11 PM
SehajTimes

ਫਤਹਿਗੜ੍ਹ ਸਾਹਿਬ : ਡੇਅਰੀ ਵਿਕਾਸ ਵਿਭਾਗ ਵੱਲੋਂ ਐਸ ਸੀ ਸਿਖਿਆਰਥੀਆਂ ਲਈ ਦੋ ਹਫਤੇ ਦਾ ਮੁਫ਼ਤ ਸਿਖਲਾਈ ਦਾ ਪਹਿਲਾ ਬੈਚ ਮਿਤੀ 15 ਜੁਲਾਈ ਤੋਂ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਬੈਚ ਦੀ ਕਾਊਸਲਿੰਗ ਮਿਤੀ 08 ਜੁਲਾਈ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਫਤਿਹਗੜ੍ਹ ਸਾਹਿਬ ਵਿਚ ਕੀਤੀ ਜਾਵੇਗੀ ।

ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਐਸ ਸੀ ਜਾਤੀ ਨਾਲ ਸਬੰਧਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀ ਪਾਸ ਹੋਵੇ ,ਉਮਰ 18 ਸਾਲ ਤੋਂ ਵੱਧ ਹੋਵੇ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ਼ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਅਤੇ ਬੈਂਕ ਪਾਸ ਬੁੱਕ ਦੀ ਕਾਪੀ ਲੈ ਕੇ ਦਫਤਰ ਪੁੱਜਣ। ਉਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ 2,5, ਅਤੇ 10 ਪਸ਼ੂਆਂ ਦੇ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦੀ ਸਬਸਿਡੀ ਵੀ ਦਿੱਤੀ ਜਾਵੇਗੀ । ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ 9653031054, 8283039015 ਅਤੇ 01763-233334 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ