Tuesday, September 16, 2025

Malwa

ਲੋਕ ਸੁਵਿਧਾ ਕੈਂਪ ਚ, ਅਧਿਕਾਰੀਆਂ ਨੇ ਸੁਣੀਆਂ ਸ਼ਿਕਾਇਤਾਂ 

July 04, 2024 05:31 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੇ ਲੋਕਾਂ ਨੂੰ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਵੀਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਚੌਵਾਸ ਜਖੇਪਲ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ।  ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਡੀ.ਐਸ.ਪੀ ਮਨਦੀਪ ਸਿੰਘ ਸੰਧੂ ਸਮੇਤ ਪਿੰਡ ਜਖੇਪਲ ਚੋਵਾਸ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਲੋਕਾਂ ਨੂੰ ਹੁਣ ਭਵਿੱਖ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਬੇਵਜਾ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਸਬ ਡਵੀਜ਼ਨ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਪੜਾਅ ਵਾਰ ਆਰੰਭਿਆ ਗਿਆ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ਤੇ ਰਾਬਤਾ ਰੱਖਣ ਵਾਲੇ ਵਿਭਾਗਾਂ ਨਾਲ ਸੰਬੰਧਿਤ ਜਰੂਰਤਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਪੂਰਾ ਕੀਤਾ ਜਾ ਸਕੇ। ਇਸ ਦੌਰਾਨ ਐਸਡੀਐਮ ਅਤੇ ਡੀਐਸਪੀ ਨੇ ਕੈਂਪ ਦੌਰਾਨ ਸੇਵਾਵਾਂ ਲੈਣ ਪੁੱਜੇ ਲੋਕਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਸਮਾਜ ਵਿੱਚੋਂ ਬੁਰਾਈਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ। ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ। ਇਸ ਕੈਂਪ ਦਾ ਪਿੰਡ ਜਖੇਪਲ ਚੋਵਾਸ, ਘਾਸੀਵਾਲਾ, ਕੋਟੜਾ ਅਮਰੂ, ਤੋਲਾਵਾਲ ਅਤੇ ਬਖਸ਼ੀਵਾਲਾ ਦੇ ਨਿਵਾਸੀਆਂ ਨੇ ਲਾਭ ਉਠਾਇਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ