Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀਟੂ ਵਲੋਂ ਵੈਟਰਨਰੀ ਇੰਸਪੈਕਟਰਾਂ ਦੇ ਸੰਘਰਸ਼ ਦੀ ਹਮਾਇਤ 

July 04, 2024 05:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਨੇ ਵੈਟਰਨਰੀ ਇੰਸਪੈਕਟਰਾਂ ਨੂੰ ਬਿਨਾਂ ਦੇਰੀ ਬਹਾਲ ਕਰਨ ਦੀ ਮੰਗ ਕੀਤੀ ਹੈ। ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਜਿਲ੍ਹਾ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਐਸੋਸੀਏਸ਼ਨ ਨੇ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ  ਭਗਵੰਤ ਮਾਨ ਸਰਕਾਰ ਖਿਲਾਫ ਸੰਘਰਸ਼ ਦਾ ਐਲਾਨ ਕੀਤਾ ਹੈ। ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਵੈਟਰਨਰੀ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵੈਟਰਨਰੀ ਇੰਸਪੈਕਟਰਾਂ ਦੀਆਂ ਜਿਲ੍ਹਾ ਪ੍ਰੀਸ਼ਦ ਵਿੱਚ ਤਹਿਤ 582 ਪੋਸਟਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। 
18 ਮਹੀਨੇ ਦੀ ਐਡਹਾਕ ਸਰਵਿਸ ਨੂੰ ਰੈਗੂਲਰ ਮੰਨਿਆ ਜਾਏ, ਪੇਂਡੂ ਭੱਤਾ ਦਿੱਤਾ ਜਾਵੇ, ਨਵੇਂ ਭਰਤੀ ਕੀਤੇ ਵੈਟਰਨਰੀ ਇੰਸਪੈਕਟਰਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ, ਜਿਲ੍ਹਾ ਵੈਟਰਨਰੀ ਇੰਸਪੈਕਟਰ ਨੂੰ ਪੂਰਾ ਸਕੇਲ ਦਿੱਤਾ ਜਾਵੇ। ਕਾਮਰੇਡ ਕੌਸ਼ਿਕ ਨੇ ਸਰਕਾਰ ਤੋੰ ਮੰਗ ਕੀਤੀ ਕਿ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਸ਼ੂ ਪਾਲਕ ਜੋ ਪਿਛਲੇ ਸਮੇਂ ਦੌਰਾਨ ਪਸ਼ੂਆਂ ਵਿੱਚ ਆਈ ਲੰਪੀ ਸਕਿੱਨ ਅਤੇ ਮੂੰਹ ਖੁਰ ਦੀ ਬਿਮਾਰੀ ਕਾਰਨ ਲਪੇਟ ਵਿੱਚ ਆਉਣ ਕਰਕੇ ਪੰਜਾਬ ਦੇ ਪਸ਼ੂ ਪਾਲਕ ਦਾ ਆਰਥਿਕ ਤੌਰ ਲੱਕ ਤੋੜਕੇ ਰੱਖ ਦਿੱਤਾ ਹੈ, ਸਰਕਾਰੀ ਪਸ਼ੂ ਹਸਪਤਾਲ ਅਤੇ ਪੇਂਡੂ ਡਿਸਪੈਂਸਰੀਆਂ ਵਿੱਚ ਪਸ਼ੂਆ ਦੀਆਂ ਦਵਾਈਆਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਸ਼ੂਆ ਦੇ ਮੁੱਢਲੇ ਇਲਾਜ ਲਈ ਹਰ ਵਕਤ, (ਦਿਨ ਰਾਤ) ਦੀ ਸੇਵਾ ਵੈਟਰਨਰੀ ਇੰਸਪੈਕਟਰ ਹੀ ਨਿਭਾਉਦੇ ਹਨ। ਇਸ ਮੌਕੇ ਲਖਵਿੰਦਰ ਸਿੰਘ ਚਹਿਲ, ਹਰਭਗਵਾਨ ਸ਼ਰਮਾ, ਗੁਰਚਰਨ ਸਿੰਘ ਹਾਂਡਾ, ਸੁਰਿੰਦਰ ਸਿੰਘ, ਗੁਰਜੰਟ ਸਿੰਘ, ਰਾਮ ਸਿੰਘ, ਨਿਰਮਲ ਸਿੰਘ, ਭੂਸ਼ਣ ਲਾਲ, ਗੋਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ