Tuesday, September 16, 2025

Malwa

ਸ਼ਹੀਦ ਊਧਮ ਸਿੰਘ ਬਾਰੇ ਵਿਵਾਦਿਤ ਲੇਖ ਵਿਚ ਕੀਤੀ ਦਰੁਸਤੀ 

July 04, 2024 07:08 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਨਵਰੀ 2024 ਵਿੱਚ ਨੌਵੀਂ ਜਮਾਤ ਲਈ ਅੰਗਰੇਜ਼ੀ ਅਤੇ ਪੰਜਵੀਂ ਜਮਾਤ ਲਈ ਪੰਜਾਬੀ ਵਿੱਚ ਪ੍ਰਕਾਸ਼ਿਤ ਕੀਤੀ ਜਾਣ ਵਾਲੀ ਇਸ ਪੁਸਤਕ ਵਿੱਚ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੀ ਜੀਵਨੀ ਵੀ ਸ਼ਾਮਲ ਹੈ। ਪਰੰਤੂ ਸ਼ਹੀਦ ਊਧਮ ਸਿੰਘ ਬਾਰੇ ਕਈ ਗਲਤ ਤੱਥ ਇਸ ਕਿਤਾਬ ਵਿੱਚ ਸ਼ਾਮਿਲ ਕੀਤੇ ਗਏ ਸਨ। ਜੀਵਨੀ ਵਿੱਚ ਸ਼ਹੀਦ ਊਧਮ ਸਿੰਘ ਦੀ ਜਨਮ ਮਿਤੀ ਅਤੇ ਸ਼ਹੀਦੀ ਦਿਨ ਗਲਤ ਦਰਸਾਇਆ ਗਿਆ ਅਤੇ ਊਧਮ ਸਿੰਘ ਦੇ ਜਲਿਆਂਵਾਲਾ ਬਾਗ ਵਿੱਚ ਨਾ ਹੋਣ ਬਾਰੇ ਵੀ ਲਿਖਿਆ ਗਿਆ ਸੀ। ਜਿਸ ਦਾ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਸ਼ਹੀਦ ਊਧਮ ਸਿੰਘ ਬਾਰੇ ਵਿਦੇਸ਼ ਦੀ ਧਰਤੀ ਤੇ ਜਾਕੇ ਖੋਜ ਕਰਨ ਵਾਲੇ ਡਾਕਟਰ ਸਿਕੰਦਰ ਸਿੰਘ ਅਤੇ ਹੋਰ ਜਥੇਬੰਦੀਆਂ ਦਾ ਵਫ਼ਦ 10 ਜਨਵਰੀ 2024 ਨੂੰ ਸਿੱਖਿਆ ਬੋਰਡ ਦੀ ਉਪ ਸਕੱਤਰ ਦਲਜੀਤ ਕੌਰ ਦਾਲਮ ਨੂੰ ਮਿਲਿਆ ਅਤੇ ਸਬੰਧਿਤ ਵਿਸ਼ੇ ’ਤੇ ਸਬੂਤਾਂ ਅਤੇ ਤੱਥਾਂ ਸਮੇਤ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਿਵਾਦਿਤ ਲੇਖ ਨੂੰ ਰੱਦ ਕਰਕੇ ਸ਼ਹੀਦ ਊਧਮ ਸਿੰਘ ’ਤੇ ਪੀਐਚਡੀ ਕਰ ਚੁੱਕੇ ਡਾ: ਸਿਕੰਦਰ ਸਿੰਘ ਵੱਲੋਂ ਲਿਖਿਆ ਨਵਾਂ ਚੈਪਟਰ ਦਰਜ਼ ਕਰਵਾਉਣ ਲਈ ਸਹਿਮਤੀ ਪ੍ਰਗਟਾਈ ਗਈ। ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲੇ ਲੇਖਕ ਦੇ ਵਿਵਾਦਤ ਲੇਖ ਨੂੰ ਰੱਦ ਕਰ ਦਿੱਤਾ ਹੈ ਅਤੇ ਸਹੀ ਤੱਥਾਂ ਸਮੇਤ ਡਾ: ਸਿਕੰਦਰ ਸਿੰਘ ਵੱਲੋਂ ਲਿਖੇ ਚੈਪਟਰ ਨੂੰ ਅੰਗਰੇਜ਼ੀ ਅਤੇ ਪੰਜਾਬੀ ਦੀਆਂ ਕਿਤਾਬਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਸ਼ਹੀਦ ਊਧਮ ਸਿੰਘ ਦੇ ਵਾਰਸਾਂ ਅਤੇ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਕੰਬੋਜ ਮਹਾਂ ਸਭਾ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ, ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰੀ ਕਮੇਟੀ ਦੇ ਚੇਅਰਮੈਨ ਜੰਗੀਰ ਸਿੰਘ ਰਤਨ, ਚੇਅਰਮੈਨ ਕੇਸਰ ਸਿੰਘ ਢੋਟ ਅਤੇ ਤਰਸੇਮ ਸਿੰਘ ਨੇ ਵਿਵਾਦਤ ਮਾਮਲੇ ਨੂੰ ਦਰੁਸਤ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਬਾਰੇ ਸਹੀ ਜਾਣਕਾਰੀ ਮਿਲੇਗੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ