Wednesday, December 17, 2025

Malwa

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

July 04, 2024 07:55 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆਂ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਖਸ਼ੀਅਤਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਪ੍ਰਮਾਣ ਪੱਤਰ ਦਿੱਤਾ ਜਾ ਚੁੱਕਾ ਹੈ, ਉਨ੍ਹਾਂ ਦੀ ਸਿਫਾਰਸ਼ ਨੂੰ ਵਿਚਾਰਿਆ ਨਹੀਂ ਜਾਵੇਗਾ।            

Have something to say? Post your comment