Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਾਲ 2024 ਦੇ ਜੀਵਨ ਰਕਸ਼ਾ ਪਦਕ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

July 04, 2024 08:02 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਲ 2024 ਲਈ 'ਜੀਵਨ ਰਕਸ਼ਾ ਪਦਕ' ਲੜੀ ਦੇ ਐਵਾਰਡ ਪ੍ਰਦਾਨ ਕੀਤੇ ਜਾਣੇ ਹਨ, ਇਸ ਲਈ ਇਨ੍ਹਾਂ ਐਵਾਰਡਾਂ ਲਈ ਪਾਤਰਤਾ ਪੂਰੀ ਕਰਦੇ ਸਬੰਧਤਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਇਸ ਬਾਰੇ ਹੋਰ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਅਤੇ ਲੋੜੀਦੀ ਯੋਗਤਾ ਪੂਰੀ ਕਰਦੇ ਸਬੰਧਤਾਂ ਦੀਆਂ ਸਿਫ਼ਾਰਸ਼ਾਂ 6 ਸਤੰਬਰ ਤੱਕ ਆਨ ਲਾਈਨ ਭੇਜੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਪਟਿਆਲਾ ਜ਼ਿਲ੍ਹੇ ਅੰਦਰ ਜੋ ਵੀ ਨਾਗਰਿਕ ਕੋਈ ਜੀਵਨ ਰਕਸ਼ਾ ਪੱਦਕ ਐਵਾਰਡ ਲਈ ਯੋਗਤਾ ਪੂਰੀ ਕਰਦਾ ਹੈ ਤਾਂ ਉਹ ਇਸ ਪਦਕ ਲਈ ਅਪਲਾਈ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਤ ਮਿਤੀ ਤੋਂ ਬਾਅਦ ਪ੍ਰਾਪਤ ਹੋਈ ਕਿਸੇ ਦਰਖਾਸਤ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਹ 'ਜੀਵਨ ਰਕਸ਼ਾ ਪਦਕ' ਐਵਾਰਡ ਕਿਸੇ ਵਿਅਕਤੀ ਵੱਲੋਂ ਕਿਸੇ ਦੂਸਰੇ ਦਾ ਮਨੁੱਖੀ ਜੀਵਨ ਨੂੰ ਬਚਾਉਣ ਹਿੱਤ ਸਨਮਾਨ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਾਨ ਬਚਾਉਣ ਵਾਲੇ ਵਿਅਕਤੀ ਵੱਲੋਂ ਕਿਸੇ ਹਾਦਸੇ ਦੇ ਪੀੜਤ, ਡੁੱਬਣ, ਅੱਗ, ਭੂਮੀ ਖਿਸਕਾਅ, ਕਿਸੇ ਜਾਨਵਰ ਦੇ ਹਮਲੇ ਦੇ ਪੀੜਤ, ਅਸਮਾਨੀ ਬਿਜਲੀ, ਖਾਣਾਂ 'ਚ ਲਾਪਤਾ ਹੋਣ ਵਾਲੇ ਕਿਸੇ ਵਿਅਕਤੀ ਨੂੰ ਬਚਾਉਣਾ ਆਦਿ ਦੇ ਦਲੇਰਾਨਾ ਕੰਮ ਕੀਤੇ ਹੋਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਵਾਰਡ ਤਿੰਨ ਵਰਗਾਂ 'ਚ ਵਿਲੱਖਣ ਕੰਮ ਕਰਨ ਵਾਲੇ ਨੂੰ ਉਤਸ਼ਾਹ ਵਧਾਉਣ ਹਿੱਤ ਦਿੱਤਾ ਜਾਂਦਾ ਹੈ, ਪਹਿਲਾ ਸਰਵੋਤਮ ਜੀਵਨ ਰਕਸ਼ਾ ਪਦਕ, ਇਸ 'ਚ ਕਿਸੇ ਬੇਹੱਦ ਭਿਆਨਕ ਸਥਿਤੀ 'ਚ ਆਪਣੀ ਜਾਨ ਭਿਆਨਕ ਜੋਖਮ 'ਚ ਪਾਕੇ ਕਿਸੇ ਦੀ ਜਾਨ ਬਚਾਉਣਾ, ਦੂਜਾ ਉਤਮ ਜੀਵਨ ਰਕਸ਼ਾ ਪਦਕ ਇਸ 'ਚ ਕਿਸੇ ਗੰਭੀਰ ਸਥਿਤੀ 'ਚ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਵੀ ਕਿਸੇ ਹੋਰ ਦੀ ਜਾਨ ਬਚਾਈ ਹੋਵੇ ਜਦੋਂਕਿ ਜੀਵਨ ਰਕਸ਼ਾ ਪਦਕ ਤੀਜਾ ਉਹ ਐਵਾਰਡ ਹੈ ਜਿਸ 'ਚ ਬਚਾਅ ਕਾਰਜ ਕਰਨ ਵਾਲਾ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ ਹੋਵੇ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਆਮ ਨਾਗਰਿਕ ਜਿਸ ਨੇ 1 ਅਕਤੂਬਰ 2022 ਤੋਂ ਬਾਅਦ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੂਸਰੇ ਦੀ ਜਾਨ ਬਚਾਈ ਹੋਵੇ ਸਮੇਤ ਆਰਮਡ ਫੋਰਸ, ਪੁਲਿਸ ਫੋਰਸ ਅਤੇ ਅੱਗ ਬੁਝਾਊ ਦਸਤੇ ਦੇ ਮੈਂਬਰ ਵੀ ਯੋਗ ਹੋਣਗੇ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਵੱਖਰੇ ਤੌਰ 'ਤੇ ਸੇਵਾ ਕਰਦਿਆਂ ਅਜਿਹਾ ਵਿਲੱਖਣ ਕਾਰਜ ਕੀਤਾ ਹੋਵੇ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਭੇਜੀਆਂ ਇਨ੍ਹਾਂ ਸਿਫ਼ਾਰਸ਼ਾਂ ਨੂੰ ਉਚ ਤਾਕਤੀ ਕਮੇਟੀ ਵੱਲੋਂ ਘੋਖਿਆ ਜਾਂਦਾ ਹੈ ਤੇ ਇਸ ਵੱਲੋਂ ਆਪਣੀਆਂ ਸਿਫ਼ਾਰਸ਼ਾਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਦਫ਼ਤਰ ਨੂੰ ਭੇਜੀਆਂ ਜਾਂਦੀਆਂ ਹਨ।                 

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ