Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ

July 04, 2024 08:06 PM
SehajTimes

ਫਤਹਿਗੜ੍ਹ ਸਾਹਿਬ : ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ ਵਿਖੇ ਸਖੀ ਵਨ ਸਟਾਫ ਵੱਲੋਂ ਜਾਗਰੂਕਤਾ ਪ੍ਰੋ‡ਗਰਾਮ ਕਰਵਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ  ਇਸ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਤੋ ਕੀਤੀ ਗਈ। ਇਸ ਉਪਰੰਤ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਵਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ (ਕਿਸੇ ਵੀ ਉਮਰ ਦੀ) ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 5 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਰੀ ਕੀਤੀ ਗਈ ਹੈ। ਸੈਂਟਰ ਇੰਚਾਰਜ ਵੱਲੋਂ ਦੱਸਿਆ ਗਿਆ ਕਿ ਇਹਨਾਂ ਸੈਮੀਨਾਰਾਂ ਦਾ ਉਦੇਸ਼ ਔਰਤਾਂ ਵਿਰੁੱਧ ਹਿੰਸਾ ਨੂੰ ਰੋਕਣ ਬਾਰੇ ਜਾਗਰੂਕਤਾ ਅਤੇ ਆਦਰ ਤੇ ਸੁਰੱਖਿਆ ਦਾ ਸੱਭਿਆਚਾਰ ਪੈਦਾ ਕਰਨਾ ਹੈ। ਮਹਿਲਾਵਾਂ ਨਾਲ ਹੋ ਰਹੀਆਂ ਘਰੇਲੂ ਹਿੰਸਾਵਾਂ ਨੂੰ ਰੋਕਣ ਲਈ ਇੱਕ ਚੰਗੇ ਗੁਆਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ।

        ਇਸ ਤੋਂ ਇਲਾਵਾ ਸੈਂਟਰ ਇੰਚਾਰਜ ਵੱਲੋਂ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਉਦੇ ਹੋਏ ਭਾਰਤੀ ਨਿਆ ਸਹਿੰਤਾ ਐਕਟ 2023 ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181, 112 ਅਤੇ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਮੌਕੇ ਮਨਪ੍ਰੀਤ ਕੌਰ ਜ਼ਿਲ੍ਹਾ ਕੋਆਰਡੀਨੇਟਰ ਆਫ ਹਬ ਫਾਰ ਇੰਮਪਾਵਰਮੈੱਟ ਆਫ ਵੂਮੈਨ, ਅੰਸ਼ੂ ਬਾਸਲ ਜ਼ਿਲ੍ਹਾ ਕੋਆਰਡੀਨੇਟਰ ਆਫ ਪੋਸ਼ਣ ਅਭਿਆਨ ਸਕੀਮ ਤੇ ਵਿਦਿਆਰਥੀ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ