Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Business

ਡੇਅਰੀ ਉੱਦਮ ਸਿਖਲਾਈ ਕੋਰਸ 15 ਜੁਲਾਈ ਤੋਂ ਹੋਵੇਗਾ ਸ਼ੁਰੂ : ਡਿਪਟੀ  ਡਾਇਰੈਕਟਰ

July 04, 2024 08:14 PM
SehajTimes

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ’ਚ ਚਾਰ ਹਫ਼ਤੇ ਦਾ ਕੋਰਸ ਹੋਵੇਗਾ ਸਹਾਈ

ਪਟਿਆਲਾ : ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਸਕੀਮਾਂ ਵਿੱਚ ਡੇਅਰੀ ਧੰਦੇ ਲਈ 4 ਹਫ਼ਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
 ਇਸ ਸਿਖਲਾਈ ਤਹਿਤ ਮਿਤੀ 15 ਜੁਲਾਈ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ  ਜਿਸ ਦੀ ਜਨਰਲ ਵਰਗ ਲਈ ਫ਼ੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਵਰਗ ਲਈ 4 ਹਜ਼ਾਰ ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 10 ਜੁਲਾਈ ਨੂੰ ਸਵੇਰੇ 9 :30 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ), ਸੰਗਰੂਰ ਵਿਖੇ ਕੀਤੀ ਜਾਣੀ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ।  ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100/- ਪ੍ਰਾਸਪੈਕਟ ਪ੍ਰਾਪਤ ਕਰਕੇ ਬੈਚ ਸ਼ੁਰੂ ਹੋਣ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰ. 78761-55166 ਅਤੇ 95920-01358 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ

ਸੋਨਾ 69,194 ਪ੍ਰਤੀ ਗ੍ਰਾਮ ਅਤੇ ਚਾਂਦੀ 84, 897 ਰੁਪਏ ਹੋਈ