Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

July 05, 2024 12:01 PM
SehajTimes

ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਰੱਖੇ: ਗੁਰਮੀਤ ਸਿੰਘ ਖੁੱਡੀਆਂ

⁠ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ 'ਤੇ ਰਜਿਸਟਰੇਸ਼ਨ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ ਡੀ.ਐਸ.ਆਰ. ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਦੌਰਾਨ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2023-24 ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਸੂਬੇ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 15 ਜੁਲਾਈ, 2024 ਤੱਕ ਪੋਰਟਲ agrimachinerypb.com ਉਤੇ ਰਜਿਸਟਰ ਕਰਨਾ ਹੋਵੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ.ਐਸ.ਆਰ. ਤਕਨੀਕ ਨਾ ਸਿਰਫ਼ ਪਾਣੀ ਦੀ ਸੰਭਾਲ ਵਿੱਚ ਸਹਾਈ ਹੁੰਦੀ ਹੈ, ਸਗੋਂ ਇਸ ਨਾਲ ਮਜ਼ਦੂਰੀ ਦੀ ਲਾਗਤ ਵੀ ਘਟਦੀ ਹੈ ਅਤੇ ਵਧੇਰੇ ਝਾੜ ਪ੍ਰਾਪਤ ਹੁੰਦਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ