Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

International

ਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ

July 05, 2024 01:17 PM
SehajTimes

ਬ੍ਰਿਟੇਨ : ਬ੍ਰਿਟੇਨ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ, ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਬ੍ਰਿਟੇਨ ਦੀ ਸੱਤਾ ‘ਤੇ ਕਾਬਿਜ ਹੋਣ ਜਾ ਰਹੀ ਹੈ ਤੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋ ਸਕਦੇ ਹਨ। ਮੌਜੂਦਾ ਪੀਐੱਮ ਰਿਸ਼ੀ ਸੁਨਕ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਨਾਲ ਹੀ ਉਨ੍ਹਾਂ ਨੇ ਕੀਰ ਸਟਾਰਮਰ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ। ਹੁਣ ਤੱਕ ਲੇਬਰ ਪਾਰਟੀ 300 ਤੋਂ ਜ਼ਿਆਦਾ ਸੀਟਾਂ ‘ਤੇ ਜਿੱਤ ਦਰਜ ਕਰ ਚੁੱਕੀ ਹੈ। ਉੱਥੇ ਹੀ ਕੰਜ਼ਰਵੇਟਿਵ ਪਾਰਟੀ ਸਿਰਫ਼ 81 ਸੀਟਾਂ ‘ਤੇ ਜਿੱਤੀ ਹੈ। ਚੋਣ ਨਤੀਜਿਆਂ ‘ਤੇ ਰਿਸ਼ੀ ਸੁਨਕ ਨੇ ਆਪਣੇ ਸੰਸਦੀ ਖੇਤਰ ਰਿਚਮੰਡ ਤੇ ਨਾਰਦਨ ਐਲਟਰਨ ਵਿੱਚ ਸਮਰਥਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੈਂ ਮੁਆਫੀ ਮੰਗਦਾ ਹਾਂ ਤੇ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਰਿਸ਼ੀ ਸੁਨਕ ਨੇ ਕਿਹਾ ਕਿ ਲੇਬਰ ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ ਅੱਜ ਸੱਤਾ ਸ਼ਾਂਤੀਪੂਰਵਕ ਢੰਗ ਨਾਲ ਬਦਲ ਜਾਵੇਗੀ।

ਸੁਨਕ ਨੇ ਕਿਹਾ ਕਿ ਮੈਂ ਕੰਜ਼ਰਵੇਟਿਵ ਪਾਰਟੀ ਦੇ ਕਈ ਵਧੀਆ, ਮਿਹਨਤੀ ਉਮੀਦਵਾਰਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ, ਜੋ ਅੱਜ ਰਾਤ ਆਪਣੀਆਂ ਕੋਸ਼ਿਸ਼ਾਂ, ਆਪਣੇ ਸਥਾਨਕ ਰਿਕਾਰਡ ਤੇ ਆਪਣੇ ਭਾਈਚਾਰੇ ਦੇ ਪ੍ਰਤੀ ਸਮਰਪਣ ਦੇ ਬਾਵਜੂਦ ਹਾਰ ਗਏ। ਜਿੱਥੋਂ ਮੈਂ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾਂ ਅੱਜ ਰਾਤ ਦੇ ਨਤੀਜੇ ਦੇ ਬਾਰੇ ਵਿੱਚ ਹੋਰ ਦੱਸਾਂਗਾ। ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਚੋਣ ਨਤੀਜਿਆਂ ਨੂੰ ਲੈ ਕੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਦੇਸ਼ ਦੇ ਲੋਕ ਬਦਲਾਅ ਦੇ ਲਈ ਤਿਆਰ ਹਨ। ਹੋਲਬੋਰਨ ਤੇ ਸੇਂਟ ਪੈਨਕ੍ਰਾਸ ਸੀਟਾਂ ਤੋਂ ਜਿੱਤਣ ਦੇ ਬਾਅਦ ਆਪਣੇ ਭਾਸ਼ਣ ਵਿੱਚ ਕਿਹਾ ਕਿ ਚਾਹੇ ਲੋਕਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਹੈ ਜਾਂ ਨਹੀਂ, ਮੈਂ ਹਰ ਵਿਅਕਤੀ ਦੀ ਸੇਵਾ ਕਰਾਂਗਾ। 

Have something to say? Post your comment