Wednesday, September 17, 2025

Majha

ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ

July 05, 2024 01:25 PM
SehajTimes

ਖਡੂਰ ਸਾਹਿਬ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਇਸ ਦੇ ਲਈ ਉਸ ਨੂੰ ਸੁਰੱਖਿਅਤ ਥਾਂ ਉੱਤੇ ਲਿਜਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ । ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਉਸ ਨੂੰ ਅਜੇ ਤੱਕ ਅੰਮ੍ਰਿਤਪਾਲ ਨੂੰ ਮਿਲਣ ਦਾ ਸਮਾਂ ਨਹੀਂ ਦੱਸਿਆ ਗਿਆ। ਜਦੋਂਕਿ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਪਿਛਲੇ ਕਾਫੀ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਹੈ, ਜਿਸ ਕਾਰਨ ਉਹ ਦਿੱਲੀ ਨਹੀਂ ਪਹੁੰਚ ਸਕੇਗੀ। ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਜੇਲ੍ਹ ਲਿਜਾਇਆ ਜਾਵੇਗਾ ।

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।