Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

July 05, 2024 01:37 PM
SehajTimes
ਰੂਪਨਗਰ ਰੇਂਜ ਪੁਲਿਸ ਨੇ 78 ਐਫ.ਆਈ.ਆਰਜ਼ ਵਿੱਚ 104 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ 
 
ਮੋਹਾਲੀ : ਨਸ਼ਿਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਗੌਰਵ ਯਾਦਵ ਦੀ ਵਚਨਬੱਧਤਾ ਦੇ ਮੱਦੇਨਜ਼ਰ, ਐਸ.ਏ.ਐਸ.ਨਗਰ ਪੁਲਿਸ ਨੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਅੱਜ ਸ਼ਾਮ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਆਪਰੇਸ਼ਨ ਤੋਂ ਬਾਅਦ ਐਸ ਐਸ ਪੀ ਡਾ. ਸੰਦੀਪ ਗਰਗ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ ਆਈ ਜੀ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ 17 ਜੂਨ ਤੋਂ ਸੂਬੇ ਭਰ ਵਿੱਚ ਘੇਰਾਬੰਦੀ ਤੇ ਸਰਚ ਆਪਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਜੋ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੇ ਅਗਲੇ ਅਤੇ ਪਿੱਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਸਕੇ। ਸਪਲਾਈ ਚੇਨ ਨੂੰ ਤੋੜਨ ਦੇ ਉਦੇਸ਼ ਨਾਲ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਨਸ਼ਾ ਤਸਕਰਾਂ ਨੇ ਆਪਣੀ ਰਣਨੀਤੀ ਬਦਲਦੇ ਹੋਏ ਨਸ਼ੇ ਨੂੰ ਹੋਰ ਥਾਵਾਂ 'ਤੇ ਛੁਪਾ ਕੇ ਰੱਖਣਾ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਛੁਪਣਗਾਹ ਦਾ ਪਤਾ ਲਗਾਉਣ ਲਈ, ਅੱਜ ਕਾਸੋ ਦੌਰਾਨ ਨਾਰਕੋਟਿਕਸ ਸਨੀਫਰ ਡੌਗ ਸਕੁਐਡ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਰੇਂਜ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ 10 ਕਿਲੋ ਅਫੀਮ, 650 ਗ੍ਰਾਮ ਹੈਰੋਇਨ ਤੋਂ ਇਲਾਵਾ ਗਾਂਜਾ ਅਤੇ ਭੁੱਕੀ ਵਰਗੇ ਹੋਰ ਨਸ਼ੀਲੇ ਪਦਾਰਥਾਂ ਦੀ ਸਮੂਹਿਕ ਬਰਾਮਦਗੀ ਕੀਤੀ ਗਈ ਹੈ। ਰੇਂਜ ਵਿੱਚ 78 ਐਫਆਈਆਰਜ਼ ਵਿੱਚ ਕੁੱਲ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੇਂਜ ਦੇ ਸਮੂਹ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਨੱਥ ਪਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਡੀਆਈਜੀ ਨੇ ਅੱਗੇ ਕਿਹਾ, "ਅਸੀਂ ਸਪਲਾਈ ਦੇ ਰੂਟਾਂ ਨੂੰ ਤੋੜ ਰਹੇ ਹਾਂ ਭਾਵੇਂ ਇਹ ਰਾਜ ਤੋਂ ਬਾਹਰੀ ਹੋਵੇ ਜਾਂ ਅੰਤਰਰਾਜੀ। ਡੀਆਈਜੀ ਨੇ ਅੱਗੇ ਕਿਹਾ ਕਿ ਨਸ਼ਿਆਂ ਖਿਲਾਫ਼ ਇੱਕ ਬਹੁ-ਪੱਧਰੀ ਹਮਲਾ ਸ਼ੁਰੂ ਕੀਤਾ ਗਿਆ ਹੈ ਜੋ ਕਿ ਛਾਪੇਮਾਰੀ ਤੱਕ ਸੀਮਤ ਨਹੀਂ ਹੈ, ਸਗੋਂ ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ, ਜ਼ੋਨਲ ਲਾਇਸੈਂਸਿੰਗ ਅਥਾਰਟੀ, ਖੇਤੀਬਾੜੀ ਵਿਭਾਗ ਅਤੇ ਜੀਐਸਟੀ ਵਿਭਾਗ ਦੇ ਸਹਿਯੋਗ ਅਤੇ ਭਾਗੀਦਾਰੀ ਰਾਹੀਂ ਸਿੱਖਿਆ, ਜਾਗਰੂਕਤਾ, ਕੌਂਸਲਿੰਗ, ਇਲਾਜ, ਪੁਨਰਵਾਸ ਅਤੇ ਜਾਂਚ ਦੇ ਮੰਤਵ ਲਈ ਨਸ਼ਿਆਂ ਦੇ ਖਾਤਮੇ ਲਈ ਇੱਕ ਸਾਂਝੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਨ. ਕੋਰਡ ਅਧੀਨ ਬਣਾਈ ਗਈ ਜ਼ਿਲ੍ਹਾ ਕਮੇਟੀ ਦੀ ਡਿਪਟੀ ਕਮਿਸ਼ਨਰ ਅਤੇ ਹੋਰ ਵਿਭਾਗਾਂ ਦੀ ਸ਼ਮੂਲੀਅਤ ਨਾਲ ਮੀਟਿੰਗ ਵੀ ਕੀਤੀ ਗਈ ਹੈ। ਡੀਆਈਜੀ ਨੇ ਅੱਗੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਾਰੇ ਹਾਟ ਸਪਾਟਸ, ਡਾਰਕ ਸਪਾਟਸ, ਓਵਰਲੈਪਿੰਗ ਅਤੇ ਸੰਵੇਦਨਸ਼ੀਲ ਖੇਤਰਾਂ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਦੂਰ ਕਰਨ ਦੇ ਯਤਨਾਂ ਨਾਲ ਆਮ ਲੋਕਾਂ ਨੂੰ ਜੋੜਨ ਲਈ ਉਨ੍ਹਾਂ ਤੋਂ ਤਸਕਰਾਂ ਅਤੇ ਸਪਲਾਇਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਐਸਐਸਪੀ ਡਾ: ਸੰਦੀਪ ਗਰਗ ਨੇ ਅੱਗੇ ਦੱਸਿਆ ਕਿ ਅੱਜ ਦੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਦੌਰਾਨ 19 ਸ਼ੱਕੀ ਵਿਅਕਤੀਆਂ ਨੂੰ 14 ਵਾਹਨਾਂ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ