Wednesday, November 26, 2025

Chandigarh

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

July 05, 2024 01:45 PM
SehajTimes
ਜ਼ਿਲ੍ਹੇ ਵਿੱਚ ਇੱਕ ਮਾਡਲ ਓਟ ਸੈਂਟਰ ਬਣਾਇਆ ਜਾਵੇਗਾ 
 
ਮੋਹਾਲੀ : ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਸ਼੍ਰੀਮਤੀ ਨੀਲਾਂਬਰੀ ਜਗਦਲੇ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ. ਕੋਰਡ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ/ਖਤਮ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਤੇ ਐਸ ਐਸ ਪੀ ਡਾ. ਸੰਦੀਪ ਗਰਗ ਵੀ ਮੌਜੂਦ ਸਨ। ਡੀ.ਆਈ.ਜੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਨਸ਼ਾਂ ਵਿਰੋਧੀ ਭਾਸ਼ਣ/ ਸੈਮੀਨਾਰ ਕਰਵਾਏ ਜਾਣ। ਇਸ ਤੋਂ ਇਲਾਵਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਦੱਸਦੇ ਹੋਏ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੱਕ ਮਾਡਲ ਓਟ ਸੈਂਟਰ ਬਣਾਇਆ ਜਾਵੇਗਾ, ਜਿਸ ਦਾ ਬਕਾਇਦਾ ਐਸ ਡੀ ਐੱਮ ਅਤੇ ਐਸ ਪੀ ਅਧਾਰਿਤ ਕਮੇਟੀ ਵੱਲੋਂ ਆਡਿਟ ਕੀਤਾ ਜਾਵੇਗਾ।
 
 
ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਮੁੜ ਵਸੇਬਾ ਕੇਂਦਰਾਂ, ਓਟ ਕਲੀਨਿਕਾਂ ਬਾਰੇ ਵੀ ਸੂਚਿਤ ਕੀਤਾ ਜਾਵੇ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਨਸ਼ਿਆਂ ਸਬੰਧੀ ਸ਼ਿਕਾਇਤ ਦੇਣ ਲਈ ਜਨਤਕ ਥਾਵਾਂ ਉੱਤੇ ਸ਼ਿਕਾਇਤ ਬਾਕਸ ਲਾਏ ਹਨ। ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਕਰਨ ਲਈ ਪੁਲਿਸ ਵਿਭਾਗ ਵੱਲੋਂ ਜਾਰੀ ਮੋਬਾਇਲ ਨੰ: 8054100112 ਅਤੇ ਈ-ਮੇਲ sspmohali.drug.info@g.mail.com ਤੇ ਸੂਚਿਤ ਕੀਤਾ ਜਾਵੇ ਤਾਂ ਜੋ ਆਮ ਲੋਕ ਨਸ਼ਾਂ ਤਸਕਰਾਂ ਵਿਰੁੱਧ ਪੁਲਿਸ ਵਿਭਾਗ ਨੂੰ ਸੂਚਿਤ ਕਰ ਸਕਣ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਨਸ਼ਾਂ ਤਸਕਰਾਂ ਵਿਰੁੱਧ ਸ਼ਿਕਾਇਤ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਗਏ ਸਾਰੇ ਉਪ ਮੰਡਲ ਮੈਜਿਸਟ੍ਰੇਟਸ, ਡੀ.ਡੀ.ਪੀ.ਓਜ਼ ਵੱਲੋਂ ਪਿੰਡਾਂ ਵਿੱਚ ਜੇਕਰ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਆਮ ਲੋਕਾਂ ਵੱਲੋਂ ਦਿੱਤੇ ਅਜਿਹੇ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਜ਼ਿਲ੍ਹਾ ਡ੍ਰੱਗ ਕੰਟਰੋਲ ਅਫ਼ਸਰ ਵੱਲੋਂ ਮੈਡੀਕਲ ਸਟੋਰਾਂ ਤੇ ਪੁਲਿਸ ਦੀ ਸਹਾਇਤਾ ਨਾਲ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਅਨ-ਰਜਿਸਟਰਡ ਮੈਡੀਕਲ ਸਟੋਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।
 
 
ਡੀ.ਆਈ.ਜੀ. ਨੇ ਮੁੱਖ ਮੰਤਰੀ ਪੰਜਾਬ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ਼ ਨਸ਼ੇ ਨੂੰ ਖਤਮ ਕਰਨ ਲਈ ਹਰ ਵਰਗ ਦਾ ਫਰਜ਼ ਬਣਦਾ ਹੈ ਕਿ ਸਾਰੇ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲਗਾਤਾਰ ਦਬਾਅ ਬਣਾਉਣ ਤਾਂ ਜੋ ਦੇਸ਼ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਵਲੋਂ ਐਸ.ਡੀ.ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਕੂਲਾਂ ਅਤੇ ਕਾਲਜਾਂ ਦੇ ਆਸ ਪਾਸ ਪੁਲਿਸ ਦੀ ਗਸ਼ਤ ਵਧਾ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਿਰਾਜ ਐਸ. ਤਿੜਕੇ, ਐੱਸ.ਡੀ.ਐਮ. ਮੋਹਾਲੀ ਸ਼੍ਰੀ ਦੀਪਾਂਕਰ ਗਰਗ, ਐੱਸ.ਡੀ. ਐਮ. ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ. ਖਰੜ ਸ਼੍ਰੀ ਗੁਰਮੰਦਰ ਸਿੰਘ, ਐੱਸ.ਪੀ. ਐਚ ਐਸ ਮਾਨ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ